Shadow

ਵਿਸ਼ੇਸ਼ ਗਹਿਰੀ ਸੁਧਾਈ: ਅੱਜ ਅਤੇ ਭਲਕੇ ਸਾਰੇ ਪੋਲਿੰਗ ਬੂਥਾਂ ‘ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ

ਬਰਨਾਲਾ, 10 ਜੁਲਾਈ-    ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐਸ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਜਾਰੀ ਹੈ ਅਤੇ ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ  11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
 ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਇਹ ਕੈਂਪ ਵੋਟਰਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਹਨ। ਜਿਹੜੇ ਵੋਟਰਾਂ ਨੇ ਹੁਣ ਤੱਕ ਆਪਣੇ ਗਣਨਾ ਫਾਰਮ ਨਹੀਂ ਭਰੇ ਹਨ, ਉਹ ਇਨ੍ਹਾਂ ਕੈਂਪਾਂ ਵਿੱਚ ਸਵੇਰ 8 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਗਣਨਾ ਫਾਰਮ ਭਰ ਕੇ ਜਮਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬੀ ਐਲ ਓਜ਼ ਵੋਟਰਾਂ ਦੀ ਸਹਾਇਤਾ ਲਈ ਸਾਰੇ ਨਿਰਧਾਰਤ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ।
 ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਯੋਗ ਵੋਟਰ ਆਪਣਾ ਗਣਨਾ ਫਾਰਮ ਜ਼ਰੂਰ ਭਰੇ ਤਾਂ ਜੋ ਓਸਦਾ ਨਾਮ ਸੋਧੀ ਹੋਈ ਵੋਟਰ ਸੂਚੀ ਵਿਚ ਦਰਜ ਹੋਣੋਂ ਨਾ ਰਹੇ।

Leave a Reply

Your email address will not be published. Required fields are marked *