Shadow

ਖੇਡ ਨੀਤੀ ਅਤੇ ਖਿਡਾਰੀਆਂ ਦੀ ਮਿਹਨਤ ਨਾਲ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ ਹਰਿਆਣਾ – ਖੇਡ ਮੰਤਰੀ ਗੌਰਵ ਗੌਤਮ

ਚੰਡੀਗੜ੍ਹ, 11 ਜੁਲਾਈ- ਹਰਿਆਣਾ ਦੇ ਖੇਡ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਹਰਿਆਣਾ ਖੇਡਾਂ ਦੇ ਖੇਤਰ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਸੂਬੇ ਦੀ ਖੇਡ ਨੀਤੀ ਅਤੇ ਖਿਡਾਰੀਆਂ ਦੀ ਮਿਹਨਤ ਨਾਲ ਹਰਿਆਣਾ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਸੂਬੇ ਦੇ ਪ੍ਰਤਿਭਾਵਾਨ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸਭ ਤੋਂ ਵੱਧ ਤਗਮੇ ਜਿੱਤ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ।

ਖੇਡ ਮੰਤਰੀ ਅੱਜ ਰੋਹਤਕ ਦੀ ਮਹਰਿਸ਼ੀ ਦਇਆਨੰਦ ਯੂਨੀਵਰਸਿਟੀ ਵਿੱਚ ਆਯੋਜਿਤ ਅੰਡਰ-23 ਸੀਨੀਅਰ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਰੋਹ ਵਿੱਚ ਖਿਡਾਰੀਆਂ ਅਤੇ ਅਹੁਦੇਦਾਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਹਰਿਆਣਾ ਅਤੇ ਖਾਸ ਕਰਕੇ ਰੋਹਤਕ ਲਈ ਮਾਣ ਵਾਲੀ ਗੱਲ ਹੈ ਕਿ ਇਸ ਵੱਕਾਰੀ ਰਾਸ਼ਟਰੀ ਮੁਕਾਬਲੇ ਦਾ ਆਯੋਜਨ ਇੱਥੇ ਕੀਤਾ ਜਾ ਰਿਹਾ ਹੈ। ਖੇਡ ਮੰਤਰੀ ਨੇ ਵਿਸ਼ਵਾਸ ਜਤਾਇਆ ਕਿ ਇਸ ਮੁਕਾਬਲੇ ਵਿੱਚੋਂ ਨਿਕਲਣ ਵਾਲੇ ਖਿਡਾਰੀ ਭਵਿੱਖ ਵਿੱਚ ਏਸ਼ੀਆਈ ਖੇਡਾਂਰਾਸ਼ਟਰਮੰਡਲ ਖੇਡਾਂਓਲੰਪਿਕ ਸਮੇਤ ਵੱਖ-ਵੱਖ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨਗੇ ਅਤੇ ਦੇਸ਼ ਦਾ ਮਾਣ ਵਧਾਉਣਗੇ।

ਉਨ੍ਹਾਂ ਕਿਹਾ ਕਿ ਮੁਕਾਬਲਾ ਪੂਰੀ ਪਾਰਦਰਸ਼ਤਾ ਅਤੇ ਬਿਹਤਰ ਪ੍ਰਬੰਧਾਂ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਖਿਡਾਰੀਆਂ ਨੂੰ ਬਿਹਤਰ ਖੇਡ ਸਹੂਲਤਾਂ ਉਪਲਬਧ ਕਰਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸੂਬਾ ਸਰਕਾਰ ਖਿਡਾਰੀਆਂ ਦੀ ਪ੍ਰੋਤਸਾਹਨ ਰਾਸ਼ੀ ਦਾ ਭੁਗਤਾਨ ਯਕੀਨੀ ਬਣਾ ਚੁੱਕੀ ਹੈ ਅਤੇ ਖੇਡ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵਿਆਪਕ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਸੂਬੇ ਵਿੱਚ 114 ਕਰੋੜ ਰੁਪਏ ਦੀ ਲਾਗਤ ਨਾਲ 42 ਨਵੇਂ ਸਟੇਡੀਅਮਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈਜਿਸ ਨਾਲ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮਿਲਣਗੀਆਂ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਸਟੇਡੀਅਮਾਂ ਵਿੱਚ ਰੱਖ-ਰਖਾਅ ਜਾਂ ਏਸੀ ਸਬੰਧੀ ਕੰਮ ਚੱਲ ਰਹੇ ਹਨਉਨ੍ਹਾਂ ਨੂੰ ਵੀ ਜਲਦੀ ਪੂਰਾ ਕਰ ਲਿਆ ਜਾਵੇਗਾ ਤਾਂ ਜੋ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਹੋਵੇ। ਇਸ ਮੌਕੇ ਸਾਬਕਾ ਸਹਿਕਾਰਤਾ ਮੰਤਰੀ ਮਨੀਸ਼ ਗਰੋਵਰਕੁਸ਼ਤੀ ਸੰਘ ਦੇ ਪ੍ਰਧਾਨ ਰਮੇਸ਼ ਬੋਹਰਭਾਰਤੀ ਕੁਸ਼ਤੀ ਸੰਘ ਦੇ ਉਪ ਪ੍ਰਧਾਨ ਐਮ ਫੋਨੀ ਅਤੇ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।

Leave a Reply

Your email address will not be published. Required fields are marked *