Shadow

ਸੂਬੇ ਵਿੱਚ ਕਿਤੇ ਵੀ ਜਲ-ਭਰਾਵ ਦੇ ਹਾਲਾਤ ਪੈਦਾ ਨਾ ਹੋਵੇ, ਆਮ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ – ਮੁੱਖ ਮੰਤਰੀ

ਚੰਡੀਗੜ੍ਹ, 11 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਾਨਸੂਨ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਜਲ ਨਿਕਾਸੀ ਵਿਵਸਥਾਜਲ-ਭਰਾਵ ਦੀ ਰੋਕਥਾਮ ਅਤੇ ਸੰਭਾਵਿਤ ਹੜ੍ਹ ਪ੍ਰਬੰਧਨ ਦੀਆਂ ਤਿਆਰੀਆਂ ਦੀ ਸ਼ੁੱਕਰਵਾਰ ਦੇਰ ਰਾਤ ਵਿਆਪਕ ਸਮੀਖਿਆ ਕੀਤੀ। ਵੀਡੀਓ ਕਾਨਫਰੰਸਿੰਗ ਰਾਹੀਂ ਆਯੋਜਿਤ ਉੱਚ ਪੱਧਰੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਡਿਵੀਜਨਲ ਕਮਿਸ਼ਨਰਾਂ ਅਤੇ ਸਿੰਚਾਈਜਨਸਿਹਤ ਇੰਜੀਨੀਅਰਿੰਗਸ਼ਹਿਰੀ ਸਥਾਨਕ ਨਿਕਾਏਵਿਕਾਸ ਅਤੇ ਪੰਚਾਇਤਮਾਲਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਦੌਰਾਨ ਸਾਰੀਆਂ ਲੋੜੀਂਦੀਆਂ ਵਿਵਸਥਾਵਾਂ ਸਮੇਂ ਸਿਰ ਪੂਰੀਆਂ ਕਰ ਲਈਆਂ ਜਾਣਸੂਬੇ ਵਿੱਚ ਕਿਤੇ ਵੀ ਜਲ-ਭਰਾਵ ਦੇ ਹਾਲਾਤ ਪੈਦਾ ਨਾ ਹੋਵੇ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਅਸਹੂਲਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਫੀਲਡ ਵਿੱਚ ਰਹਿ ਕੇ ਵਿਵਸਥਾਵਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਕਿਸੇ ਵੀ ਸਥਿਤੀ ਵਿੱਚ ਤੁਰੰਤ ਕਾਰਵਾਈ ਯਕੀਨੀ ਬਣਾਉਣ।

ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਜਲ ਨਿਕਾਸੀ ਵਿਵਸਥਾਵਾਂ ਦੀ ਨਿਯਮਤ ਸਮੀਖਿਆ ਕਰਨ ਅਤੇ ਫੀਲਡ ਪੱਧਰ ਤੇ ਪ੍ਰਭਾਵੀ ਨਿਗਰਾਨੀ ਯਕੀਨੀ ਬਣਾਈ ਜਾਵੇ। ਜਿਨ੍ਹਾਂ ਖੇਤਰਾਂ ਵਿੱਚ ਜਲ-ਭਰਾਵ ਦਾ ਆਸ਼ੰਕਾ ਰਹਿੰਦੀ ਹੈਉਨ੍ਹਾਂ ਦੀ ਪਹਿਲਾਂ ਤੋਂ ਪਛਾਣ ਕਰਕੇ ਉੱਥੇ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ। ਮੀਂਹ ਤੋਂ ਤੁਰੰਤ ਬਾਅਦ ਪ੍ਰਭਾਵਿਤ ਖੇਤਰਾਂ ਵਿੱਚੋਂ ਪਾਣੀ ਦੀ ਜਲਦੀ ਨਿਕਾਸੀ ਯਕੀਨੀ ਬਣਾਈ ਜਾਵੇਤਾਂ ਜੋ ਜਨ-ਜੀਵਨ ਆਮ ਬਣਿਆ ਰਹੇ ਅਤੇ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਅਸਹੂਲਤ ਨਾ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਸਿੰਚਾਈਜਨਸਿਹਤ ਇੰਜੀਨੀਅਰਿੰਗਸ਼ਹਿਰੀ ਸਥਾਨਕ ਨਿਕਾਏਵਿਕਾਸ ਅਤੇ ਪੰਚਾਇਤਮਾਲਪੁਲਿਸ ਅਤੇ ਹੋਰ ਸਬੰਧਤ ਵਿਭਾਗ ਬਿਹਤਰ ਤਾਲਮੇਲ ਨਾਲ ਕੰਮ ਕਰਨ। ਜਲ ਨਿਕਾਸੀ ਲਈ ਲੋੜੀਂਦੇ ਪੰਪ ਸੈੱਟਮੋਟਰਪਾਈਪ ਅਤੇ ਹੋਰ ਉਪਕਰਨ ਪੂਰੀ ਤਰ੍ਹਾਂ ਕਾਰਜਸ਼ੀਲ ਹਾਲਤ ਵਿੱਚ ਤਿਆਰ ਰੱਖੇ ਜਾਣ। ਸਬ-ਡਿਵੀਜਨ ਪੱਧਰ ਤੇ ਨਿਯਮਤ ਮਾਨੀਟਰਿੰਗ ਕੀਤੀ ਜਾਵੇ ਅਤੇ ਸੰਵੇਦਨਸ਼ੀਲ ਖੇਤਰਾਂ ਦਾ ਸਾਂਝਾ ਨਿਰੀਖਣ ਕਰਕੇ ਲੋੜੀਂਦੀਆਂ ਵਿਵਸਥਾਵਾਂ ਦੀ ਸਮੇਂ-ਸਮੇਂ ਤੇ ਸਮੀਖਿਆ ਕੀਤੀ ਜਾਵੇ।

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚੋਂ ਲੰਘਣ ਵਾਲੀ ਨਦੀ ਸਮੇਤ ਸਾਰੀਆਂ ਡਰੇਨਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ ਅਤੇ ਜਿੱਥੇ ਕਿਤੇ ਵੀ ਬਰਸਾਤੀ ਪਾਣੀ ਦੇ ਵਹਾਅ ਵਿੱਚ ਰੁਕਾਵਟ ਹੋਵੇਉਸਨੂੰ ਤੁਰੰਤ ਹਟਾ ਕੇ ਨਿਰਵਿਘਨ ਜਲ ਨਿਕਾਸੀ ਯਕੀਨੀ ਬਣਾਈ ਜਾਵੇ। ਉਨ੍ਹਾਂ ਯਮੁਨਾ ਨਦੀ ਦੇ ਜਲ-ਪੱਧਰ ਤੇ ਲਗਾਤਾਰ ਨਜ਼ਰ ਰੱਖਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਜਲ-ਪੱਧਰ ਵਧਣ ਦੇ ਤਾਲਾਤ ਵਿੱਚ ਸੰਵੇਦਨਸ਼ੀਲ ਖੇਤਰਾਂ ਵਿੱਚ ਅਧਿਕਾਰੀਆਂ ਦੀ ਤੁਰੰਤ ਤਾਇਨਾਤੀ ਯਕੀਨੀ ਬਣਾਈ ਜਾਵੇ। ਮਾਲਸਿੰਚਾਈਪੁਲਿਸ ਅਤੇ ਹੋਰ ਸਬੰਧਤ ਵਿਭਾਗ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਤਾਲਮੇਲ ਵਾਲੇ ਢੰਗ ਨਾਲ ਕੰਮ ਕਰਨਤਾਂ ਜੋ ਜਨ-ਧਨ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਹੜ੍ਹ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਵਰਤੀ ਜਾਣ ਵਾਲੀ ਮਸ਼ੀਨਰੀਕਿਸ਼ਤੀਆਂਜਨਰੇਟਰ ਅਤੇ ਹੋਰ ਲੋੜੀਂਦੇ ਸਾਧਨਾਂ ਦੀ ਉਪਲਬਧਤਾ ਅਤੇ ਕਾਰਜਸ਼ੀਲਤਾ ਦੀ ਨਿਯਮਤ ਜਾਂਚ ਕੀਤੀ ਜਾਵੇ। ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹ ਕੰਟਰੋਲ ਅਤੇ ਜਲ ਨਿਕਾਸੀ ਨਾਲ ਸਬੰਧਤ ਕੰਟਰੋਲ ਰੂਮ ਚੌਵੀ ਘੰਟੇ ਸਰਗਰਮ ਰੱਖੇ ਜਾਣ ਅਤੇ ਆਪਦਾ ਪ੍ਰਬੰਧਨ ਤੰਤਰ ਨੂੰ ਪੂਰੀ ਤਰ੍ਹਾਂ ਤਿਆਰ ਰੱਖਿਆ ਜਾਵੇਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਰਾਹਤ ਅਤੇ ਬਚਾਅ ਕਾਰਜ ਯਕੀਨੀ ਬਣਾਏ ਜਾ ਸਕਣ। ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਦੌਰਾਨ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਛੂਤ ਦੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਸ਼ੇਸ਼ ਚੌਕਸੀ ਵਰਤੀ ਜਾਵੇ। ਲੋੜੀਂਦੀਆਂ ਦਵਾਈਆਂ ਦਾ ਲੋੜੀਂਦਾ ਭੰਡਾਰ ਯਕੀਨੀ ਬਣਾਇਆ ਜਾਵੇ ਅਤੇ ਡਾਕਟਰਾਂ ਅਤੇ ਹੋਰ ਸਿਹਤ ਸੇਵਾਵਾਂ ਦੀ ਉਪਲਬਧਤਾ ਵਿੱਚ ਕਿਸੇ ਕਿਸਮ ਦੀ ਕਮੀ ਨਾ ਰਹੇ।

ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਹਰ ਜ਼ਿਲ੍ਹਾ ਮਾਨਸੂਨ ਦੌਰਾਨ ਨਾਗਰਿਕਾਂ ਦੀ ਸਹੂਲਤ ਲਈ ਆਪਣਾ ਟੋਲ-ਫ੍ਰੀ ਹੈਲਪਲਾਈਨ ਨੰਬਰ ਜਾਰੀ ਕਰੇਤਾਂ ਜੋ ਜਲ-ਭਰਾਵ, ਹੜ੍ਹ ਜਾਂ ਹੋਰ ਐਮਰਜੈਂਸੀ ਹਾਲਾਤ ਨਾਲ ਸਬੰਧਤ ਸ਼ਿਕਾਇਤਾਂ ਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਸਕੇ।

ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਜਲ-ਭਰਾਵ ਦੀ ਹਰ ਘਟਨਾ ਦਾ ਵਿਸਤਾਰ ਰਿਕਾਰਡ ਤਿਆਰ ਕੀਤਾ ਜਾਵੇ। ਇਸ ਵਿੱਚ ਪ੍ਰਭਾਵਿਤ ਸਥਾਨਪਾਣੀ ਦੀ ਨਿਕਾਸੀ ਵਿੱਚ ਲੱਗਾ ਸਮਾਂ ਅਤੇ ਸਥਿਤੀ ਆਮ ਹੋਣ ਵਿੱਚ ਲੱਗੇ ਸਮੇਂ ਦਾ ਸਹੀ ਵੇਰਵਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਅੰਕੜਿਆਂ ਦੇ ਵਿਸ਼ਲੇਸ਼ਣ ਦੇ ਆਧਾਰ ਤੇ ਭਵਿੱਖ ਲਈ ਸਥਾਈ ਅਤੇ ਲੰਬੇ ਸਮੇਂ ਦੇ ਹੱਲ ਤਿਆਰ ਕੀਤੇ ਜਾਣਗੇਤਾਂ ਜੋ ਮਾਨਸੂਨ ਦੌਰਾਨ ਜਲ-ਭਰਾਵ ਦੀ ਸਮੱਸਿਆ ਦਾ ਪ੍ਰਭਾਵੀ ਅਤੇ ਸਥਾਈ ਹੱਲ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਮੌਜੂਦ ਰਹੇ।

Leave a Reply

Your email address will not be published. Required fields are marked *