Shadow

ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਬਰਨਾਲਾ, 15 ਜੁਲਾਈ         ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ ਦੀ ਅਗਵਾਈ ਹੇਠ ਜਿੱਥੇ ਬੱਸ ਸਟੈਂਡ ਬਰਨਾਲਾ ਦੀ ਨੁਹਾਰ ਬਦਲੀ ਜਾ ਰਹੀ ਹੈ, ਓਥੇ ਸ਼ਹਿਰ ਦੇ 25 ਏਕੜ ਏਰੀਏ ਵਿੱਚ ਬੈਡਮਿੰਟਨ ਕੋਰਟ ਅਤੇ ਆਧੁਨਿਕ ਲਾਇਬ੍ਰੇਰੀ ਬਣਾਉਣ ਲਈ ਪ੍ਰਕਿਰਿਆ ਵਿੱਢੀ ਗਈ ਹੈ।
     ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਵਲੋਂ ਬੱਸ ਸਟੈਂਡ ਬਰਨਾਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਦਸਿਆ ਕਿ  ਨਗਰ ਸੁਧਾਰ ਟਰੱਸਟ ਅਧੀਨ ਆਉਂਦੇ ਬੱਸ ਸਟੈਂਡ ਵਿਚ ਕਰੀਬ 9 ਲੱਖ ਦੀ ਲਾਗਤ ਨਾਲ ਪਾਰਕ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਰੀਬ ਸਾਢੇ 24 ਲੱਖ ਦੀ ਲਾਗਤ ਨਾਲ ਫ਼ਰਸ਼ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਖਾਨਿਆਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਓਹਨਾਂ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
    ਇਸ ਤੋਂ ਇਲਾਵਾ ਓਹਨਾਂ ਸ਼ਹਿਰ ਦੇ 25 ਏਕੜ ਏਰੀਏ ਵਿੱਚ ਬੈਡਮਿੰਟਨ ਕੋਰਟ ਅਤੇ ਆਧੁਨਿਕ ਲਾਇਬ੍ਰੇਰੀ ਬਣਾਉਣ ਲਈ ਸ਼ਨਾਖਤ ਕੀਤੀ ਜਗ੍ਹਾ ਦਾ ਵੀ ਨਿਰੀਖਣ ਕੀਤਾ ਜਿਸ ਸਬੰਧੀ ਨਗਰ ਸੁਧਾਰ ਟਰੱਸਟ ਵਲੋਂ ਮਤਾ ਪਾ ਕੇ ਭੇਜਿਆ ਗਿਆ ਹੈ ਅਤੇ ਅਗਲੀ ਕਾਰਵਾਈ ਪ੍ਰਕਿਰਿਆ ਅਧੀਨ ਹੈ।

Leave a Reply

Your email address will not be published. Required fields are marked *