ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਬਰ ਜਿਨਾਹ ਪੀੜ੍ਹਤ ਬੌਧਿਕ ਦਿਵਿਆਂਗ ਲੜ੍ਹਕੀ ਨੂੰ 10 ਲੱਖ ਰੁਪਏ ਦੇ ਮੁਆਵਜ਼ੇ ਦੀ ਰਕਮ ਪਾਸ

ਬਠਿੰਡਾ, 2 ਮਾਰਚ : ਸ੍ਰੀ ਸੁਮੀਤ ਮਲਹੋਤਰਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋਂ ਮਾਨਸਿਕ ਰੂਪ ਵਿੱਚ ਬੌਧਿਕ ਦੌਰ ਤੇ ਦਿਵਿਆਂਗ ਬਲਾਤਕਾਰ ਪੀੜ੍ਹਤ ਲੜ੍ਹਕੀ ਨੂੰ ਮਾਣਯੋਗ ਅਦਾਲਤ ਸ੍ਰੀ ਬਲਜਿੰਦਰ ਸਿੰਘ ਸਰ੍ਹਾਂ ਦੀਆਂ ਹਦਾਇਤਾਂ ਅਨੁਸਾਰ ਦਸ ਲੱਖ ਰੁਪਏ ਦਾ ਮੁਆਵਜ਼ਾ ਪਾਸ ਕੀਤਾ ਗਿਆ ਹੈ। ਉਕਤ ਕੇਸ ਵਿੱਚ ਪੀੜ੍ਹਤ ਨਾਲ ਜਬਰ ਜਿਨਾਹ ਦੇ ਦੋਸ਼ੀ ਨੂੰ ਮਾਣਯੋਗ ਅਦਾਲਤ ਵੱਲੋਂ ਵੀਹ ਸਾਲ ਦੀ ਸਜ਼ਾ ਅਤੇ ਦਸ ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਕੀਤਾ ਗਿਆ ਹੈ। ਇਹ ਜਾਣਕਾਰੀ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਰੇਸ਼ ਕੁਮਾਰ ਗੋਇਲ ਨੇ ਦਿੱਤੀ।

ਇਸ ਕੇਸ ਬਾਬਤ ਹੋਰ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਰੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਉਕਤ ਕੇਸ ਵਿੱਚ ਪੀੜ੍ਹਤ ਲੜ੍ਹਕੀ ਨਾਲ ਦੋਸ਼ੀਆਂ ਵੱਲੋਂ ਜ਼ਬਰ ਜਿਨਾਹ ਕੀਤਾ ਗਿਆ, ਜਿਸ ਕਾਰਨ ਉਕਤ ਪੀੜ੍ਹਤ ਗਰਭਵਤੀ ਹੋ ਗਈ ਅਤੇ ਉਸਨੇ ਇੱਕ ਲੜ੍ਹਕੀ ਨੂੰ ਵੀ ਜਨਮ ਦਿੱਤਾ। ਇਸ ਘਟਨਾ ਨੂੰ ਮੱਦੇਨਜ਼ਰ ਰੱਖਦੇ ਪੀੜ੍ਹਤ ਲੜ੍ਹਕੀ ਦੇ ਪੁਨਰਵਸੇਵੇ ਲਈ ਉਸ ਨੂੰ ਦਸ ਲੱਖ ਰੁਪਏ ਦਾ ਮੁਆਵਜ਼ਾ ਨਾਲਸਾ ਕੰਪਨਸੇਸ਼ਨ ਸਕੀਮ ਅਧੀਨ ਦਿੱਤਾ ਪਾਸ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਬਾਬਤ ਵਧੇਰੇ ਜਾਣਕਾਰੀ ਲਈ ਟੋਲ ਫ਼ਰੀ ਨੰਬਰ 15100 ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *