Wednesday, August 12
Shadow

ਜੁਗ ਜੁਗ ਜੀਉ ਮੁਹਿੰਮ ਤਹਿਤ ਅੰਗਦਾਨ ਕਰਨ ਦਾ ਲਿਆ ਸੰਕਲਪ

ਧਨੌਲਾ, 12 ਅਗਸਤ

ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਲੋਕਾਂ ਵਿੱਚ ਅੰਗਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਇਸ ਨੇਕ ਕਾਰਜ ਲਈ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਫਰਵਾਹੀ ਅਤੇ ਹਮੀਦੀ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਦੌਰਾਨ ਲੋਕਾਂ ਵੱਲੋਂ ਅੰਗਦਾਨ ਕਰਨ ਦਾ ਅਹਿਦ ਵੀ ਲਿਆ ਗਿਆ।

 

ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਦੀ ਰਹਿਨੁਮਾਈ ਹੇਠ ਐੱਸ.ਐੱਮ.ਓ ਦਾ ਕਾਰਜਭਾਰ ਸੰਭਾਲ ਰਹੇ ਡਾ.ਵਿਸ਼ਾਲਵੀਰ ਸਿੰਘ ਨੇ ਕਿਹਾ ਕਿ ਕਿਸੇ ਵਿਅਕਤੀ ਵੱਲੋਂ ਮੌਤ ਤੋਂ ਬਾਅਦ ਕੀਤੇ ਜਾਣ ਵਾਲੇ ਅੰਗਦਾਨ ਨਾਲ ਕਈ ਲੋੜਵੰਦ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲ ਸਕਦੀ ਹੈ। ਉਨ੍ਹਾਂ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਜੁਗ ਜੁਗ ਜੀਉ ਮੁਹਿੰਮ ਤਹਿਤ ਲੋਕਾਂ ਨੂੰ ਅੰਗਦਾਨ ਸਬੰਧੀ ਫੈਲੀਆਂ ਗਲਤ ਧਾਰਨਾਵਾਂ ਅਤੇ ਭਰਮ-ਭੁਲੇਖਿਆਂ ਦੂਰ ਰਹਿਣ ਅਤੇ ਇਸ ਨੇਕ ਕਾਰਜ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਡਾ.ਵਿਸ਼ਾਲਵੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਬਲਾਕ ਧਨੌਲਾ ਦੇ ਵੱਖ ਵੱਖ ਪਿੰਡਾਂ ਵਿਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾ ਕਿਹਾ ਕਿ ਅੰਗਦਾਨ ਸਿਰਫ਼ ਇੱਕ ਫ਼ੈਸਲਾ ਨਹੀਂ, ਸਗੋਂ ਕਿਸੇ ਹੋਰ ਨੂੰ ਜ਼ਿੰਦਗੀ ਦੇਣ ਦਾ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਅੰਗਦਾਨ ਪ੍ਰਤੀ ਜਾਗਰੂਕ ਹੋ ਕੇ ਮਨੁੱਖਤਾ ਦੀ ਭਲਾਈ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

 

ਬਲਾਕ ਮੀਡੀਆ ਅਫ਼ਸਰ ਰਤਿਕਾ ਓਬਰਾਏ ਨੇ ਦੱਸਿਆ ਕਿ ਪਿੰਡ ਫਰਵਾਹੀ ਵਿਖੇ ਲੱਗੇ ਕੈਂਪ ਦੌਰਾਨ ਏ.ਐੱਨ.ਐੱਮ ਸੋਨੀ ਵਰਮਾ ਤੇ ਮਲਟੀਪਰਪਜ਼ ਹੈਲਥ ਵਰਕਰ ਮਨਦੀਪ ਕੁਮਾਰ ਅਤੇ ਪਿੰਡ ਹਮੀਦੀ ਵਿਖੇ ਲੱਗੇ ਕੈਂਪ ਦੌਰਾਨ ਏ.ਐੱਨ.ਐੱਮ ਸਿੰਦਰਪਾਲ ਕੌਰ ਅਤੇ ਮਲਟੀਪਰਪਜ਼ ਹੈਲਥ ਵਰਕਰ ਹਰਦੇਵ ਸਿੰਘ ਨੇ ਸਿਹਤ ਕੇਂਦਰ ‘ਤੇ ਆਏ ਲੋਕਾਂ ਨੂੰ ਅੰਗਦਾਨ ਲਈ ਪ੍ਰੇਰਿਤ ਕੀਤਾ ਅਤੇ ਅੰਗਦਾਨ ਕਰਨ ਸਬੰਧੀ ਸਹੁੰ ਵੀ ਚੁਕਾਈ ਗਈ। ਸਹੁੰ ਚੁੱਕਣ ਵਾਲਿਆਂ ਨੇ ਸੰਕਲਪ ਲਿਆ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਮਾਜ ਦੇ ਹੋਰਨਾਂ ਲੋਕਾਂ ਨੂੰ ਵੀ ਅੰਗਦਾਨ ਜਿਹੇ ਮਹਾਨ ਕਾਰਜ ਲਈ ਪ੍ਰੇਰਿਤ ਕਰਨਗੇ।

Leave a Reply

Your email address will not be published. Required fields are marked *