Thursday, October 8
Shadow

ਹਰਿਆਣਾ ਵਿੱਚ ਤਿੰਨ ਆਈ.ਏ.ਐੱਸ. ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 20 ਅਗਸਤ— ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਆਯੁਸ਼ਮਾਨ ਭਾਰਤ-ਹਰਿਆਣਾ ਸਿਹਤ ਸੁਰੱਖਿਆ ਅਥਾਰਟੀ ਦੇ ਸੀ.ਈ.ਓ. ਸ੍ਰੀ ਸਤਬੀਰ ਸਿੰਘ ਨੂੰ ਰੋਹਤਕ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ।

ਖਾਦ ਅਤੇ ਔਸ਼ਧੀ ਪ੍ਰਸ਼ਾਸਨ ਵਿਭਾਗ ਦੇ ਕਮਿਸ਼ਨਰ ਅਤੇ ਹਰਿਆਣਾ ਮੈਡੀਕਲ ਸਰਵਿਸਿਜ਼ ਕਾਰਪੋਰੇਸ਼ਨ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਨੋਜ ਕੁਮਾਰ-II ਨੂੰ ਆਯੁਸ਼ਮਾਨ ਭਾਰਤ-ਹਰਿਆਣਾ ਸਿਹਤ ਸੁਰੱਖਿਆ ਅਥਾਰਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਦੀ ਵਿਸ਼ੇਸ਼ ਸਕੱਤਰ, ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਮੈਂਬਰ ਸਕੱਤਰ ਅਤੇ ਹਰਿਆਣਾ ਮਹਿਲਾ ਵਿਕਾਸ ਨਿਗਮ ਦੀ ਮੈਨੇਜਿੰਗ ਡਾਇਰੈਕਟਰ ਸੁਸ੍ਰੀ ਪ੍ਰਤਿਮਾ ਚੌਧਰੀ ਨੂੰ ਹਰਿਆਣਾ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

Leave a Reply

Your email address will not be published. Required fields are marked *