Thursday, August 20
Shadow

ਸਬੀਨਾ ਅਰੋੜਾ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ

ਸੁਨਾਮ/ ਲੌਂਗੋਵਾਲ, 20 ਅਗਸਤ:      ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਰੈੱਡ ਕਰਾਸ ਸੁਸਾਇਟੀ ਵੱਲੋਂ ਮਨੁੱਖਤਾ ਦੀ ਸੇਵਾ ਅਤੇ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਧਰਮ ਪਤਨੀ ਸ੍ਰੀਮਤੀ ਸਬੀਨਾ ਅਰੋੜਾ ਨੇ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀਆਂ ਲੋਕ-ਭਲਾਈ ਅਤੇ ਸਮਾਜ ਸੇਵਾ ਨੂੰ ਸਮਰਪਿਤ ਸੇਵਾਵਾਂ ਨੂੰ ਯਾਦ ਕੀਤਾ।

ਇਸ ਮੌਕੇ ਸ੍ਰੀਮਤੀ ਸਬੀਨਾ ਅਰੋੜਾ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਦਾਨੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜਿਕ ਸੇਵਾ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਤੰਦਰੁਸਤ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਹਮੇਸ਼ਾ ਲੋਕਾਂ ਦੀ ਭਲਾਈ, ਪੰਜਾਬ ਦੇ ਹਿੱਤਾਂ ਅਤੇ ਸਮਾਜ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ। ਉਨ੍ਹਾਂ ਦੀ ਬਰਸੀ ਮੌਕੇ ਖੂਨਦਾਨ ਕੈਂਪ ਲਗਾਉਣਾ ਉਨ੍ਹਾਂ ਦੀਆਂ ਸੇਵਾ ਅਤੇ ਮਨੁੱਖਤਾ ਪ੍ਰਤੀ ਭਾਵਨਾਵਾਂ ਨੂੰ ਸੱਚੀ ਸ਼ਰਧਾਂਜਲੀ ਦੇਣ ਦਾ ਉਪਰਾਲਾ ਹੈ।

ਸ੍ਰੀਮਤੀ ਸਬੀਨਾ ਅਰੋੜਾ ਨੇ ਕਿਹਾ ਕਿ ਸਮਾਜ ਵਿੱਚ ਖੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੂਨ ਦੀ ਲੋੜ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਸਮੇਂ ਪੈ ਸਕਦੀ ਹੈ ਅਤੇ ਖੂਨ ਦਾ ਕੋਈ ਬਦਲ ਨਹੀਂ ਹੈ। ਇਸ ਲਈ ਸਵੈ-ਇੱਛਾ ਨਾਲ ਕੀਤਾ ਗਿਆ ਖੂਨਦਾਨ ਮਨੁੱਖੀ ਜ਼ਿੰਦਗੀ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਉਨ੍ਹਾਂ ਰੈੱਡ ਕਰਾਸ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਲੋਕ-ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਸੇਵਾ-ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਖੂਨਦਾਨੀਆਂ ਦਾ ਧੰਨਵਾਦ ਕਰਦਿਆਂ ਹੋਰਨਾਂ ਲੋਕਾਂ ਨੂੰ ਵੀ ਅੱਗੇ ਆ ਕੇ ਅਜਿਹੇ ਸਮਾਜ-ਸੇਵੀ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਰੈੱਡ ਕਰਾਸ ਦੇ ਨੁਮਾਇੰਦਿਆਂ, ਖੂਨਦਾਨੀਆਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਮੈਂਬਰਾਂ ਵੱਲੋਂ ਵੀ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦਾ ਸੰਕਲਪ ਲਿਆ ਗਿਆ।

ਇਸ ਮੌਕੇ ਰਸ਼ਪਾਲ ਕੌਰ ਪ੍ਰਧਾਨ ਨਗਰ ਕੌਂਸਲ, ਕੁਲਦੀਪ ਸਿੰਘ ਬੰਟੀ ਮਾਨ, ਕਰਮਜੀਤ ਕੌਰ, ਬੱਲਵਿੰਦਰ ਸਿੰਘ ਢਿੱਲੋਂ, ਅੰਮ੍ਰਿਤਪਾਲ ਸਿੰਘ ਸਿੱਧੂ, ਬਲਵੰਤ ਸਿੰਘ ਬੀਟਾ ਐਮ.ਸੀ., ਬਲਵਿੰਦਰ ਸਿੰਘ ਐਮ.ਸੀ., ਜਗਦੇਵ ਸਿੰਘ ਬੁੱਧ ਸਿੰਘ ਐਮ.ਸੀ., ਜਸਵਿੰਦਰ ਸਿੰਘ ਨੱਪੀ, ਪਰਮਜੀਤ ਕੌਰ, ਸਰਪੰਚ ਨਿਹਾਲ ਸਿੰਘ, ਸਰਪੰਚ ਭੀਮ ਬਾਵਾ, ਸਰਪੰਚ ਜਗਰਾਜ ਸਿੰਘ, ਵਿਕੀ ਵਸ਼ਿਸ਼ਟ, ਲਖਵੀਰ ਸਿੰਘ ਲੱਕੀ ਸਰਪੰਚ, ਸਰਪੰਚ ਜਗਸੀਰ ਸਿੰਘ, ਸੁਖਪਾਲ ਸਿੰਘ ਬਾਜਵਾ, ਡਾ. ਮੋਹਣ ਸਿੰਘ ਸਿੱਧੂ, ਗੁਰਜੰਟ ਖਾਨ, ਮੇਲਾ ਸਿੰਘ ਸੂਬੇਦਾਰ, ਹਰਵਿੰਦਰ ਸਿੰਘ ਬੰਟੀ ਵਿਰਕ, ਬਲਕਾਰ ਸਿੰਘ ਸਿੱਧੂ, ਨਰਿੰਦਰ ਕੁਮਾਰ ਸ਼ਰਮਾ, ਕਮਲਜੀਤ ਸਿੰਘ ਵਿੱਕੀ, ਸਤਨਾਮ ਸਿੰਘ,ਸਤਨਾਮ ਸਿੰਘ, ਪਾਲੀ ਐਮ ਸੀ ਸੁਖਚੈਨ ਸਿੰਘ ਅਮਨ ਸਿੰਘ, ਬਲਜੀਤ ਸਿੰਘ ਢਿੱਲੋਂ, ਜਗਸੀਰ ਸਿੰਘ ਸੀਰਾ, ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਸੀਨੀਅਰ ਆਗੂ ਲਾਭ ਸਿੰਘ ਨੀਲੋਵਾਲ, ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਕੈਬਨਿਟ ਮੰਤਰੀ ਅਮਨ ਅਰੋੜਾ ਦੇ ਮੀਡੀਆ ਕੋਆਰਡੀਨੇਟਰ ਯਸ਼ਪਾਲ ਮੰਗਲਾ, ਨਗਰ ਕੌਂਸਲਰ ਭਾਨੂੰ ਪ੍ਰਤਾਪ, ਨਿਰਮਲਾ ਸਿੰਗਲਾ ਤੇ ਭਾਰੀ ਗਿਣਤੀ ਵਿੱਚ ਇਲਾਕੇ ਦੇ ਸਰਪੰਚ ਪੰਚ, ਬਲਾਕ ਪ੍ਰਧਾਨ, ਐਮਸੀ ਤੇ ਹੋਰ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *