Saturday, August 29
Shadow

ਸ. ਸੰਧਵਾ ਨੇ ਪੀਰ ਨਿਗਾਹੇ ਵਾਲਾ ਪਿੰਡ ਮਿਸ਼ਰੀ ਵਾਲਾ ਵਿਖੇ ਬਾਬਾ ਉਜਾਗਰ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਵਿਚ ਸ਼ਿਰਕਤ ਕੀਤੀ

ਕੋਟਕਪੂਰਾ 28 ਅਗਸਤ – ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੀਰ ਨਿਗਾਹੇ ਵਾਲਾ ਪਿੰਡ ਮਿਸ਼ਰੀ ਵਾਲਾ ਵਿਖੇ ਬਾਬਾ ਉਜਾਗਰ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਵਿਚ ਸ਼ਿਰਕਤ ਕੀਤੀ।

ਸ. ਸੰਧਵਾ ਪੀਰ ਨਿਗਾਹੇ ਵਾਲਾ ਦੀ ਦਰਗਾਹ ਤੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪਾਕ ਅਤੇ ਪਵਿੱਤਰ ਜਗ੍ਹਾ ਹੈ। ਇਥੇ ਲੋਕਾਂ ਦੀਆਂ  ਆਸਾਂ ਮੁਰਾਦਾਂ ਪੂਰੀਆਂ ਹੁੰਦੀਆਂ ਹਨ। ਉਨ੍ਹਾ ਕਿਹਾ ਕਿ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਇਥੇ ਨਤਮਸਤਕ ਹੋਣ ਆਉਂਦੀਆਂ ਹਨ।

ਇਸ ਤੋਂ ਇਲਾਵਾ ਸਪੀਕਰ ਸੰਧਵਾਂ ਵੱਲੋਂ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਗਈ। ਪਿੰਡ ਦੇ ਲੋਕਾਂ ਨੂੰ ਜੋ ਮੁਸ਼ਕਿਲਾਂ ਪੇਸ਼ ਆਉਂਦੀਆਂ, ਉਹ ਸੁਣੀਆਂ। ਇਸ ਤੋਂ ਇਲਾਵਾ ਪਿੰਡ ਵਾਸੀਆਂ ਵੱਲੋਂ ਪਿੰਡ ਵਿਚ ਖੇਡ ਗਰਾਊਂਡ ਬਣਾਉਣ ਦੀ ਮੰਗ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਗੇ ਰੱਖੀ, ਤਾਂ ਜੋ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਵੱਲ ਆਕਰਸ਼ਿਤ ਕੀਤਾ ਜਾ ਸਕੇ। ਸਪੀਕਰ ਸ. ਸੰਧਵਾਂ ਨੇ ਪਿੰਡ ਵਾਸੀਆਂ ਨੂੰ ਪਿੰਡ ਵਿਚ ਖੇਡ ਮੈਦਾਨ ਬਣਾਉਣ ਦਾ ਵਿਸ਼ਵਾਸ ਦਿਵਾਇਆ।

ਇਸ ਮੌਕੇ ਬਾਬਾ ਮੇਜਰ ਸਿੰਘ, ਜੀਤ ਸਿੰਘ, ਮਾਸਟਰ ਗੁਰਦੇਵ ਸਿੰਘ ਨਵਾਂ ਕਿਲ੍ਹਾ, ਗੁਰਦੇਵ ਸਿੰਘ ਆਂਸਲ

Leave a Reply

Your email address will not be published. Required fields are marked *