ਬਲਾਕ ਖੂਈਖੇੜਾ ਵਿੱਚ ਪਲਸ ਪੋਲੀਓ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ’ਚ ਪਿਲਾਈਆਂ ਜੀਵਨ ਦੀਆਂ ਦੋ ਬੂੰਦਾਂ

ਫਾਜ਼ਿਲਕਾ, 4 ਮਾਰਚ () ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ 5 ਸਾਲ ਤੱਕ ਦੇ ਬੱਚਿਆਂ ਨੂੰ ਜੀਵਨ ਦੀਆਂ ਦੋ ਬੂੰਦਾਂ ਪਿਲਾਈਆਂ ਗਈਆਂ | ਬਲਾਕ ਖੂਈਖੇੜਾ ਵਿੱਚ ਅੱਜ ਤੋਂ ਪਹਿਲਾਂ ਦਿਨ 14384 ਅਤੇ ਦੂਜੇ ਦਿਨ 8139 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ।
ਇਸ ਸਬੰਧੀ ਐਸ.ਐਮ.ਓ ਡਾ.ਵਿਕਾਸ ਗਾਂਧੀ ਨੇ ਕਿਹਾ ਕਿ ਭਾਵੇਂ ਪਿਛਲੇ ਲੰਮੇ ਸਮੇਂ ਤੋਂ ਸਾਡੇ ਦੇਸ਼ ਵਿੱਚ ਪੋਲੀਓ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਸਾਡੇ ਗੁਆਂਢੀ ਮੁਲਕਾਂ ਵਿੱਚ ਸਾਹਮਣੇ ਆ ਰਹੇ ਕੇਸਾਂ ਕਾਰਨ ਜ਼ਰੂਰੀ ਹੈ ਕਿ ਉਕਤ ਮੁਹਿੰਮ ਜਾਰੀ ਰੱਖੀ ਜਾਵੇ। ਇਸ ਲਈ ਸਾਨੂੰ ਇਸ ਮੁਹਿੰਮ ਨੂੰ ਹਰ ਵਾਰ ਦੀ ਤਰ੍ਹਾਂ ਤਨਦੇਹੀ ਨਾਲ ਚਲਾਉਣਾ ਚਾਹੀਦਾ ਹੈ ਅਤੇ ਜਨਮ ਤੋਂ ਲੈ ਕੇ ਪੰਜ ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਦੀ ਦਵਾਈ ਲੈਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ 03 ਤੋਂ 05 ਮਾਰਚ ਤੱਕ ਚੱਲਣ ਵਾਲੀ ਤਿੰਨ ਰੋਜ਼ਾ ਕੌਮੀ ਪਲਸ ਪੋਲੀਓ ਮੁਹਿੰਮ ਨੂੰ ਪੂਰੀ ਤਨਦੇਹੀ ਨਾਲ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ। ਡਾ: ਗਾਂਧੀ ਨੇ ਦੱਸਿਆ ਕਿ ਬਲਾਕ ਖੂਈਖੇੜਾ ਵਿੱਚ ਅੱਜ ਪਹਿਲੇ ਦਿਨ ਕੁੱਲ 14384 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਅਤੇ ਦੂਜੇ ਦਿਨ 8139 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ।
ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਬਲਾਕ ਖੂਈਖੇੜਾ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ ਬੂਥਾਂ ‘ਤੇ ਪਹਿਲੇ ਦਿਨ ਟੀਮਾਂ ਵੱਲੋਂ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸ ਤੋਂ ਬਾਅਦ ਭਲਕੇ 05 ਮਾਰਚ ਨੂੰ ਉਕਤ ਟੀਮਾਂ ਘਰ-ਘਰ ਜਾ ਕੇ ਪਹਿਲੇ ਦਿਨ ਦਵਾਈ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਇਨ੍ਹਾਂ ਦਿਨਾਂ ਦੌਰਾਨ ਇੱਟਾਂ ਦੇ ਭੱਠਿਆਂ, ਸਲਾਮ ਬਸਤੀ, ਪਥਰ, ਝੁੱਗੀ ਝੋਪੜੀ, ਰਾਈਸ ਮਿੱਲ, ਫੈਕਟਰੀ, ਕਿੰਨੂ ਵੈਕਸੀਨ ਸਟੋਰ, ਰੇਲਵੇ ਸਟੇਸ਼ਨ, ਅਨਾਜ ਮੰਡੀ ਆਦਿ ਵਿੱਚ ਪਰਵਾਸੀ ਇਲਾਕਿਆਂ ਵਿੱਚ ਰਹਿ ਰਹੇ ਪੰਜ ਸਾਲ ਤੱਕ ਦੇ ਸਾਰੇ ਬੱਚੇ। ਪੋਲੀਓ ਬੂੰਦਾਂ ਵੀ ਪਿਲਾਈਆਂ ਜਾਣਗੀਆਂ।

Leave a Reply

Your email address will not be published. Required fields are marked *