Thursday, October 1
Shadow

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਗਹਿਰੀ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ

ਅੰਮ੍ਰਿਤਸਰ, 1 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਕਸਬਾ ਗਹਿਰੀ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਹਰਪਾਲ ਸਿੰਘ ਚੌਹਾਨ, ਮੰਡੀ ਪ੍ਰਧਾਨ ਸ੍ਰੀ ਸੁਨੀਲ ਪਾਸੀ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਆਰੰਭ ਹੋ ਗਈ ਹੈ। ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਛਾਂ, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਨਿਰਧਾਰਿਤ ਸਰਕਾਰੀ ਭਾਅ ’ਤੇ ਖਰੀਦਿਆ ਜਾਵੇਗਾ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਫ਼ਸਲ ਦੇ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕੀਤੀ ਜਾਵੇ ਅਤੇ ਮੰਡੀ ਵਿੱਚ ਸੁੱਕਾ ਝੋਨਾ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਖਰੀਦ ਲਈ ਝੋਨੇ ਵਿੱਚ ਵੱਧ ਤੋਂ ਵੱਧ 17 ਫ਼ੀਸਦੀ ਨਮੀ ਦੀ ਹੱਦ ਨਿਰਧਾਰਿਤ ਕੀਤੀ ਗਈ ਹੈ। ਇਸ ਤੋਂ ਵੱਧ ਨਮੀ ਹੋਣ ਦੀ ਸੂਰਤ ਵਿੱਚ ਫ਼ਸਲ ਦੀ ਵਿਕਰੀ ਵਿੱਚ ਦਿੱਕਤ ਆ ਸਕਦੀ ਹੈ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਸਾਲ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (MSP) 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਨਿਰਧਾਰਿਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਦਾ ਪੂਰਾ ਮੁੱਲ ਪ੍ਰਾਪਤ ਹੋ ਸਕੇ।

ਇਸ ਮੌਕੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਮੰਡੀ ਵਿੱਚ ਕੀਤੇ ਗਏ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।

Leave a Reply

Your email address will not be published. Required fields are marked *