Shadow

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਚੰਡੀਗੜ੍ਹ, 5 ਅਕਤੂਬਰ: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 258ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 575 ਟਿਕਾਣਿਆਂ  ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 258ਵੇਂ ਦਿਨ, ਪੁਲਿਸ ਟੀਮਾਂ ਨੇ 231 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 76,330 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ , ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 583ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 188 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 1.7 ਕਿਲੋ ਹੈਰੋਇਨ, 2778 ਨਸ਼ੀਲੀਆਂ ਗੋਲੀਆਂ ਅਤੇ 19,640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ, ਸਿਰਫ਼ 583 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 82,509 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *