Saturday, October 17
Shadow

ਸਰਕਾਰੀ ਕਾਲਜ ਰੋਪੜ ਵਿਖੇ ਨਸ਼ਾ ਮੁਕਤ ਯੁਵਾ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਕਰਵਾਈ ਗਈ

ਰੂਪਨਗਰ, 17 ਅਕਤੂਬਰ: ਮਾਈ ਭਾਰਤ ਰੂਪਨਗਰ ਵੱਲੋਂ ਸਰਕਾਰੀ ਕਾਲਜ ਰੋਪੜ ਵਿਖੇ “ਨਸ਼ਾ ਮੁਕਤ ਯੁਵਾ” ਵਿਸ਼ੇ ਤਹਿਤ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਕਰਵਾਈ ਗਈ। ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ।
ਇਸ ਮੌਕੇ ਸਰੋਤ ਵਿਅਕਤੀ ਵਜੋਂ ਸ੍ਰੀ ਵਰਿੰਦਰ ਚੌਧਰੀ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।
ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀ ਯੋਗੇਸ਼ ਮੋਹਨ ਪੰਕਜ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਗੰਭੀਰ ਖ਼ਤਰਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਸਮਾਜ ਦੀ ਬਿਹਤਰੀ ਲਈ ਉਸਾਰੂ ਭੂਮਿਕਾ ਨਿਭਾਉਣ ਅਤੇ ਨਸ਼ਾ ਮੁਕਤ ਭਾਰਤ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ।
ਇਸ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਸਬੰਧੀ ਨਾਅਰੇ ਲਿਖ ਕੇ ਨਾਅਰਾ-ਪੇਟੀ ਵਿੱਚ ਪਾਏ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਇਸ ਦੀ ਪੂਰਤੀ ਲਈ ਸਰਗਰਮ ਭੂਮਿਕਾ ਨਿਭਾਉਣ ਵਾਸਤੇ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਯੁਵਾ ਅਧਿਕਾਰੀ, ਮਾਈ ਭਾਰਤ ਰੂਪਨਗਰ ਸ੍ਰੀ ਆਸ਼ੀਸ਼ ਪਾਲ ਅਤੇ ਲੇਖਾਕਾਰ ਸ੍ਰੀ ਸਾਹਿਲ ਵਾਲੇਚਾ ਵੀ ਮੌਜੂਦ ਸਨ।
ਇਹ ਸਮਾਗਮ ਨੌਜਵਾਨਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਨਾਲ ਜੁੜ ਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਨ ਵੱਲ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਇਆ।

Leave a Reply

Your email address will not be published. Required fields are marked *