Shadow

ਡਿਊਟੀ ਵਿੱਚ ਕੋਤਾਹੀ ਵਰਤਣ ‘ਤੇ ਚੌਕੀ ਇੰਚਾਰਜ ਜੋੜੇਪੁਲ ਸਮੇਤ ਇੱਕ ਸਹਾਇਕ ਥਾਣੇਦਾਰ ਮੁਅੱਤਲ

ਮਾਲੇਰਕੋਟਲਾ 19 ਅਕਤੂਬਰ  : ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਸ਼੍ਰੀ ਹਰਕਮਲਪ੍ਰੀਤ ਸਿੰਘ ਖੱਖ, ਵੱਲੋਂ ਡਿਊਟੀ ਵਿੱਚ ਕੋਤਾਹੀ ਵਰਤਣ ਦੇ ਦੋਸ਼ ਹੇਠ ਚੌਕੀ ਇੰਚਾਰਜ ਜੋੜੇਪੁਲ ਸ:ਥ: ਗੁਰਜੰਟ ਸਿੰਘ ਨੰ. 2521/ਸੰਗਰੂਰ ਅਤੇ ਸ:ਥ: ਭਿੰਦਰ ਸਿੰਘ ਨੰ. 2512/ਸੰਗਰੂਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਐੱਸ.ਐੱਸ.ਪੀ. ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵਿੱਚ ਡਿਊਟੀ ਪ੍ਰਤੀ ਲਾਪਰਵਾਹੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕੋਤਾਹੀ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਭਵਿੱਖ ਵਿੱਚ ਵੀ ਸਖ਼ਤ ਵਿਭਾਗੀ ਕਾਰਵਾਈ ਜਾਰੀ ਰਹੇਗੀ।

Leave a Reply

Your email address will not be published. Required fields are marked *