Saturday, October 31
Shadow

ਬਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ- ਡਾ.ਬਲਜੀਤ ਕੌਰ

 ਫ਼ਰੀਦਕੋਟ 30 ਅਕਤੂਬਰ ()  ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਹੈਲਥ ਚੈਕਅੱਪ ਕੈਂਪ ਮੌੜ ਫਾਰਮ ਕੋਟਕਪੂਰਾ ਰੋਡ ਫ਼ਰੀਦਕੋਟ ਵਿਖੇ ਲਗਾਇਆ ਗਿਆ। ਜਿਸ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਇਸ ਮੌਕੇ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

          ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ  ਇਸ ਕੈਂਪ ਵਿੱਚ ਅੱਖਾਂ ਦੇ ਮਾਹਿਰ, ਨੱਕ-ਕੰਨ-ਗਲਾ, ਹੱਡੀਆਂ ਦੇ ਮਾਹਿਰ,ਚਮੜੀ ਰੋਗ ਅਤੇ ਮੈਡੀਸਨ ਦੇ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫਤ ਚੈਕਅੱਪ ਕੀਤਾ ਗਿਆ ਅਤੇ ਮੁਫਤ ਦਵਾਈਆਂ ਵੀ ਵੰਡੀਆਂ ਗਈਆ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਅਤੇ ਬਜ਼ੁਰਗਾਂ ਵਿੱਚ ਆਪਸੀ ਸਬੰਧ ਮਜ਼ਬੂਤ ਕਰਨ ਵਿੱਚ ਇਹ ਕੈਂਪ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ, ਜਿਸ ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ, ਕਾਨੂੰਨੀ ਸਹਾਇਤਾ ਬਾਰੇ ਵਿਸ਼ੇਸ਼ ਤੌਰ ‘ਤੇ ਜਾਗਰੂਕ ਵੀ ਕੀਤਾ ਗਿਆ।

          ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬਜ਼ੁਰਗਾਂ ਦੀਆਂ ਸਰੀਰਕ, ਮਾਨਸਿਕ ਸਮੱਸਿਆਵਾਂ ਲਈ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਕੀਮਤੀ ਧਰੋਹਰ ਹਨ ਅਤੇ ਉਨ੍ਹਾਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਤਰ੍ਹਾਂ ਦੇ ਕੈਂਪ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਆਸਾਨ ਬਣਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਬਜੁਰਗਾਂ ਨੂੰ ਮਾਣ ਸਨਮਾਨ ਦੇਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ।

          ਚੇਅਰਮੈਨ ਪਲਾਨਿੰਗ ਬੋਰਡ ਤੇ ਜਿਲ੍ਹਾ ਪ੍ਰਧਾਨ ਸ. ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਇਸ ਕੈਂਪ ਰਾਹੀਂ ਬਜ਼ੁਰਗਾਂ ਦੇ ਮਾਣ-ਸਨਮਾਨ ਦੇ ਨਾਲ ਨਾਲ ਉਨ੍ਹਾਂ ਨੂੰ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਮੁੱਖ ਉਦੇਸ਼ ਬੁਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਸਮਾਜ ਵਿੱਚ ਉਨ੍ਹਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।

          ਸ. ਗਗਨਦੀਪ ਸਿੰਘ ਧਾਲੀਵਾਲ ਨੇ ਚੇਅਰਮੈਨ ਨਗਰ ਸੁਧਾਰ ਟਰਸਟ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ।

          ਇਸ ਮੌਕੇ ਸਾਬਕਾ ਐੱਮ.ਪੀ.ਸ.ਸਾਧੂ ਸਿੰਘ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ, ਜਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ,  ਅਮਨਦੀਪ ਸਿੰਘ ਸੰਧੂ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਅਮਨਦੀਪ ਸੋਢੀ ਚਾਈਲਡ ਪ੍ਰੋਟੈਕਸ਼ਨ ਅਫ਼ਸਰ, ਰਵਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ ਯੂਥ, ਅਮਰ ਸਿੰਘ ਪਰਮਾਰ ਸਿੱਖਿਆ ਕ੍ਰਾਂਤੀ ਕੋਆਰਡੀਨੇਟਰ,  ਤੋਂ ਇਲਾਵਾ ਲੋਕ ਗਾਇਕ ਪਾਲ ਰਸੀਲਾ ਦੋ ਗਾਣਾ ਜੋੜੀ ਕੁਲਵਿੰਦਰ ਕਮਲ, ਸਪਨਾ ਕਮਲ, ਅੰਤਰ ਰਾਸ਼ਟਰੀ ਭੰਗੜਾ ਕੋਚ ਗੁਰਚਰਨ ਸਿੰਘ ਦੀ ਅਗਵਾਈ ਵਿੱਚ ਭੰਗੜਾ, ਆਂਗਣਵਾਂੜੀ ਸੈਂਟਰਾਂ ਵੱਲੋਂ ਗਿੱਧਾ ਪੇਸ਼ ਅਤੇ ਮੰਚ ਸੰਚਾਲਨ ਜਿਲ੍ਹਾ ਗਾਈਡੈਂਸ ਕਾਊਂਸਲ ਜਸਬੀਰ ਸਿੰਘ ਜੱਸੀ ਵੱਲੋਂ ਕੀਤਾ ਗਿਆ।

Leave a Reply

Your email address will not be published. Required fields are marked *