Shadow

ਨੰਗਲ ਦੇ 175 ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੰਡੇ ਨਿਯੁਕਤੀ ਪੱਤਰ

ਨੰਗਲ 11 ਨਵੰਬਰ: ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਅਤੇ ਲੋਕਾਂ ਨੂੰ ਰੁਜ਼ਗਾਰ ਦੇ ਵਧੇਰੇ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਨੰਗਲ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ 175 ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਵੰਡੇ। ਦਿਵਾਲੀ ਤੋਂ ਪਹਿਲਾਂ ਨਿਯੁਕਤੀ ਪੱਤਰ ਮਿਲਣ ਨੂੰ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਇੱਕ ਵੱਡੇ ਤੋਹਫ਼ੇ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਕਰਮਚਾਰੀਆਂ ਦੇ ਚਿਹਰਿਆਂ ‘ਤੇ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ।
      ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਵਰਗ ਨੂੰ ਅਣਗੌਲਿਆ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਸਾਡੇ ਸਮਾਜ ਅਤੇ ਸ਼ਹਿਰਾਂ ਦੀ ਵਿਵਸਥਾ ਦਾ ਅਹਿਮ ਹਿੱਸਾ ਹਨ। ਉਹ ਹਰ ਰੋਜ਼ ਆਪਣੀ ਮਿਹਨਤ ਨਾਲ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਲੋਕਾਂ ਨੂੰ ਬਿਹਤਰ ਵਾਤਾਵਰਣ ਮੁਹੱਈਆ ਕਰਵਾਉਣ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀ ਮਿਹਨਤ ਅਤੇ ਸਮਰਪਣ ਦਾ ਸਨਮਾਨ ਕਰਨਾ ਸਾਡੀ ਜ਼ਿੰਮੇਵਾਰੀ ਹੈ। 175 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇਣਾ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਨਿਯੁਕਤ ਕਰਮਚਾਰੀ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ।
     ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਨਿਯੁਕਤੀ ਪੱਤਰ ਮਿਲਣ ਨਾਲ ਨਾ ਸਿਰਫ਼ ਕਰਮਚਾਰੀਆਂ ਨੂੰ ਰੁਜ਼ਗਾਰ ਦੀ ਸੁਰੱਖਿਆ ਅਤੇ ਆਰਥਿਕ ਮਜ਼ਬੂਤੀ ਮਿਲੇਗੀ, ਸਗੋਂ ਉਨ੍ਹਾਂ ਦੇ ਪਰਿਵਾਰਾਂ ਦਾ ਭਵਿੱਖ ਵੀ ਬਿਹਤਰ ਬਣੇਗਾ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਭਲਾਈ, ਉਨ੍ਹਾਂ ਦੇ ਮਾਣ-ਸਨਮਾਨ ਅਤੇ ਕੰਮਕਾਜ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਸਮਾਗਮ ਦੌਰਾਨ ਨਵੇਂ ਨਿਯੁਕਤ ਕਰਮਚਾਰੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਇਸ ਪਹਿਲਕਦਮੀ ਨੂੰ ਆਪਣੇ ਪਰਿਵਾਰਾਂ ਲਈ ਨਵੀਂ ਉਮੀਦ ਅਤੇ ਖੁਸ਼ਹਾਲ ਭਵਿੱਖ ਦੀ ਸ਼ੁਰੂਆਤ ਦੱਸਿਆ।
     ਇਸ ਮੌਕੇ ਡਾ. ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ, ਕਿਰਨ ਵਾਲਾ ਪ੍ਰਧਾਨ ਨਗਰ ਕੌਂਸਲ, ਦਲੀਪ ਹੰਸ ਮੈਂਬਰ ਦਲਿਤ ਵਿਕਾਸ ਬੋਰਡ, ਰਜਿੰਦਰ ਗਿੱਲ ਅੰਬੇਡਕਰ ਸੋਚ ਸੰਗਠਨ, ਸੁਖਚੈਨ ਬਹੁਤ ਕਮਾਂਡੋ, ਐਡਵੋਕੇਟ ਨਿਸ਼ਾਂਤ ਗੁਪਤਾ, ਰੇਸ਼ਮਾ ਪ੍ਰਧਾਨ ਸਫਾਈ ਵਰਕਰਜ਼ ਯੂਨੀਅਨ ਨਗਰ ਕੌਂਸਲ ਨੰਗਲ, ਕੌਸ਼ਲ ਜ਼ਿਲ੍ਹਾ ਪ੍ਰਧਾਨ ਸਫਾਈ ਕਰਮਚਾਰੀ ਯੂਨੀਅਨ, ਨਰਿੰਦਰ ਨਿੰਦੀ ਬਲਾਕ ਪ੍ਰਧਾਨ ਆਪ, ਮੁਕੇਸ਼ ਵਰਮਾ ਬਲਾਕ ਪ੍ਰਧਾਨ ਆਪ, ਸਤੀਸ਼ ਚੋਪੜਾ ਬਲਾਕ ਪ੍ਰਧਾਨ, ਕੁਲਵੰਤ ਸਿੰਘ ਸੈਣੀ ਸਰਪ੍ਰਸਤ ਸਫਾਈ ਕਰਮਚਾਰੀ ਯੂਨੀਅਨ ਪੰਜਾਬ, ਗੋਪਾਲ ਥਾਪਰ ਪ੍ਰਧਾਨ ਸਫਾਈ ਕਰਮਚਾਰੀ ਯੂਨੀਅਨ ਪੰਜਾਬ, ਕਰਨ ਆਦੀਆ ਪ੍ਰਧਾਨ ਸਫਾਈ ਕਰਮਚਾਰੀ ਯੂਨੀਅਨ ਹੁਸ਼ਿਆਰਪੁਰ ਅਤੇ ਰਮੇਸ਼ ਮੇਸਾ ਸੀਨੀਅਰ ਵਾਈਸ ਪ੍ਰਧਾਨ, ਜਸਪ੍ਰੀਤ ਕੌਰ ਮੀਤ ਪ੍ਰਧਾਨ, ਮਨਜੋਤ ਸਿੰਘ ਕੌਂਸਲਰ, ਕਮਲਾ ਦੇਵੀ ਕੌਂਸਲਰ, ਕਸ਼ਿਸ਼ ਵਰਮਾ ਕੌਂਸਲਰ, ਦੀਪੂ ਬਰਾਰੀ ਕੌਂਸਲਰ, ਰਜੇਸ਼ ਲਵਲੀ ਆਂਗਰਾ, ਕੌਂਸਲਰ ਇਮਰਾਨ ਖਾਨ, ਭੂਤ ਇੰਚਾਰਜ, ਅੰਕੁਸ਼ ਗੁਰੂ ਮਹਾਰਿਸ਼ੀ ਵਾਲਮੀਕਿ ਗੁਰੂ ਰਵਿਦਾਸ ਸਭਾ ਪ੍ਰਧਾਨ, ਦਵਿੰਦਰ ਸਿੰਘ ਮਾੜੂ ਪ੍ਰਧਾਨ ਬੀਬੀ ਐਮਬੀ ਐਸਸੀਬੀਸੀ ਯੂਨੀਅਨ, ਰਾਜ ਘਈ, ਸੰਗੀਤ ਕੁਮਾਰ ਈਓ, ਸੁਮਿਤ ਸੰਦਲ, ਨੀਲਮ ਕੁਮਾਰੀ, ਰਣਜੀਤ ਬੱਗਾ, ਅਨੀਤਾ ਬੈਂਸ, ਬ੍ਰਿਜ ਬਾਲਾ, ਅਜੇ ਐਰੀ, ਪੂਜਾ ਦੇਵੀ, ਮਨਜੀਤ ਕੌਰ, ਨੀਲਮ, ਪੂਨਮ ਚੋਪੜਾ ਸਮੇਤ ਹੋਰ ਪਤਵੰਤੇ ਅਤੇ ਸਫਾਈ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *