ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਚਨਬੱਧ : ਵਿਧਾਇਕ ਮਾਸਟਰ ਜਗਸੀਰ ਸਿੰਘ

ਬਠਿੰਡਾ, 11 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਹਰ ਵਰਗ ਨਾਲ ਸਬੰਧਤ ਨੌਜਵਾਨਾਂ ਨੂੰ ਰੋਜਗਾਰ ਅਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਚਨਬੱਧ ਅਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਪਿੰਡ ਸਿਵੀਆ ਵਿਖੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਅਧੀਨ ਪਹਿਲ ਆਜੀਵਿਕਾ ਹੌਂਜ਼ਰੀ ਦੀ ਸ਼ੁਰੂਆਤ ਕਰਨ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ।

ਇਸ ਦੌਰਾਨ ਹਲਕਾ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਵਲੋਂ ਆਜੀਵਿਕਾ ਮਿਸ਼ਨ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਮਹਿਲਾਵਾਂ ਨੂੰ ਇਸ ਨੇਕ ਕਾਰਜ ਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਹਰ ਤਰ੍ਹਾਂ ਦੀ ਸੰਭਵ ਮੱਦਦ ਕਰਨ ਦਾ ਭਰੋਸਾ ਵੀ ਦਿਵਾਇਆ ਗਿਆ।

ਇਸ ਮੌਕੇ ਵਿਧਾਇਕ ਜਗਸੀਰ ਸਿੰਘ ਨੇ ਪਹਿਲ ਆਜੀਵਿਕਾ ਮਿਸ਼ਨ ਦੀਆਂ ਮਹਿਲਾਵਾਂ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਉਹ ਹੋਰ ਮਿਹਨਤ ਕਰਕੇ ਸਵੈ ਰੋਜ਼ਗਾਰ ਰਾਹੀਂ ਜਿੱਥੇ ਆਪਣੇ ਤੇ ਆਪਣੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰ ਸਕਦੀਆਂ ਹਨ ਉੱਥੇ ਹੀ ਉਹ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਆਪਣੇ ਮਿੱਥੇ ਟੀਚੇ ਨੂੰ ਪੂਰਾ ਕਰਨ ਚ ਉੱਚ ਮੁਕਾਮ ਹਾਸਲ ਕਰ ਸਕਦੀਆਂ ਹਨ।

ਇਸ ਮੌਕੇ ਆਪ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸ਼੍ਰੀ ਗੁਰਜੰਟ ਸਿੰਘ ਸਿਵੀਆ, ਸਾਬਕਾ ਬਲਾਕ ਪ੍ਰਧਾਨ ਡਾ. ਬੂਟਾ ਸਿੰਘ, ਬਲਾਕ ਪ੍ਰਧਾਨ ਸ਼੍ਰੀ ਮਨਪ੍ਰੀਤ ਸਿੰਘ ਗੁੱਗੀ ਚਹਿਲ, ਮੈਡਮ ਮਨਦੀਪ ਕੌਰ ਰਾਮਗੜੀਆ, ਪਿੰਡ ਦੀ ਸਰਪੰਚ ਸ਼੍ਰੀਮਤੀ ਹਰਿੰਦਰ ਕੌਰ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਰਹਿਮਤ ਆਜੀਵਿਕਾ ਕਲੱਸਟਰ ਲੈਵਲ ਫਡਰੇਸ਼ਨ ਦੀਆਂ ਮਹਿਲਾਵਾਂ ਤੇ ਹੋਰ ਸਖਸ਼ੀਅਤਾਂ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *