Monday, March 16
Shadow

ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ ਚੁੱਕਣ ’ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

 ਬਠਿੰਡਾ, 14 ਮਾਰਚ : ਜ਼ਿਲਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਮਾਰੂ ਹਥਿਆਰ, ਵਿਸਫ਼ੋਟਕ ਸਮੱਗਰੀ ਆਦਿ ਚੁੱਕਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

          ਜਾਰੀ ਹੁਕਮ ਅਨੁਸਾਰ ਜ਼ਿਲਾ ਮੈਜਿਸਟ੍ਰੇਟ ਵਲੋਂ ਇਹ ਹੁਕਮ ਜ਼ਿਲੇ ਦੀ ਹੂਦਦ ਅੰਦਰ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਲਗਾਏ ਹਨ। ਹੁਕਮ ਮੁਤਾਬਿਕ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕ ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ 2 ਹਫ਼ਤਿਆਂ (14 ਦਿਨਾਂ) ਦੇ ਅੰਦਰ ਅੰਦਰ ਜਮ੍ਹਾਂ ਕਰਵਾਉਣ।

ਹੁਕਮ ਅਨੁਸਾਰ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ ਜਿਨ੍ਹਾਂ ਪਾਸ ਸਰਕਾਰੀ ਅਸਲਾ ਹੈ, ਉਨ੍ਹਾਂ ਉਪਰ ਨਹੀਂ ਲਾਗੂ ਹੋਣਗੇ। ਫੈਕਰੀ ਦੇ ਸਕਿਊਰਟੀ ਗਾਰਡਜ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾਂ, ਜਵੈਲਰਜ਼ ਸ਼ਾਪ ਮਾਲਕ/ਗਾਰਡ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿੱਚ ਭਾਗ ਲੈ ਰਹੇ ਹੋਣ) ਮਾਨਯੋਗ ਅਦਾਲਤ ਵਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਜਿਨ੍ਹਾਂ ਵਿਅਕਤੀਆਂ ਨੂੰ ਛੋਟ ਦਿੱਤੀ ਹੋਵੇ, ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਕਰਨ ਲਈ ਜਿਨ੍ਹਾਂ ਪੱਧਰੀ ਸਕਰੀਨਿੰਗ ਕਮੇਟੀ ਪਾਸ ਵੱਖਰੇ ਤੌਰ ਤੇ ਦਰਖਾਸਤ ਪੇਸ਼ ਕਰ ਸਕਦਾ/ਸਕਦੀ ਹੈ।

ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਮਿਤੀ 15-6-2024 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *