ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੋਟ ਫ਼ੀਸਦੀ 70 ਤੋਂ ਪਾਰ ਕਰਨ ਲਈ ਯਤਨ ਜਾਰੀ

ਮੋਗਾ, 18 ਮਾਰਚ:
ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲੋਕ ਸਭਾ-2024 ਦੀਆਂ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਨੂੰ 70 ਤੋਂ ਪਾਰ ਕਰਨ ਦੇ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਇਸ ਖੇਤਰ ਵਿੱਚ ਲਗਾਤਾਰ ਯਤਨਸ਼ੀਲ ਹੈ। ਵੋਟ ਪ੍ਰਤੀਸ਼ਤਤਾ ਨੂੰ 70 ਫੀਸਦੀ ਤੋਂ ਪਾਰ ਕਰਨ ਲਈ ਅੱਜ ਸਹਾਇਕ ਕਮਿਸ਼ਨਰ (ਜ਼) ਮੋਗਾ ਸ਼ੁਭੀ ਆਂਗਰਾ ਨੇ ਜ਼ਿਲ੍ਹਾ ਦੇ ਸਮੂਹ ਐਨ.ਜੀ.ਓ.ਜ਼, ਸਵੀਪ ਨੋਡਲ ਅਫ਼ਸਰਜ਼, ਸਵੀਪ ਆਈਕਨਜ਼, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੇ ਹੋਰ ਵਿਭਾਗਾਂ ਨਾਲ ਇੱਕ ਮੀਟਿੰਗ ਬੁਲਾਈ। ਉਨ੍ਹਾਂ ਸਮੂਹ ਤੋਂ ਵੋਟ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਲਈ ਸਹਿਯੋਗ ਦੀ ਮੰਗ ਕੀਤੀ ਅਤੇ ਹਰ ਤਰ੍ਹਾਂ ਦੇ ਯਤਨ ਕਰਨ ਦੀ ਅਪੀਲ ਕੀਤੀ।
ਇਸ ਮੀਟਿੰਗ ਵਿੱਚ ਉਨ੍ਹਾਂ ”ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਹਾਜ਼ਰੀਨ ਨੂੰ ਪ੍ਰੇਰਿਤ ਕਰਦਿਆਂ ਕਿ ਉਹ ਪ੍ਰਤੀਸ਼ਤਤਾ ਵਧਾਉਣ ‘ਤੇ ਕੋਸ਼ਿਸ਼ਾਂ ਤੇਜ਼ ਕਰਨ।ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਸਵੀਪ ਪ੍ਰੋਗਰਾਮ ਅਧੀਨ ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦੀਆਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਸਮੇਂ ਸਾਰੇ ਮੌਜੂਦ ਮੈਂਬਰਾਂ ਤੋਂ ਉਨ੍ਹਾਂ ਦੇ ਸੁਝਾਅ ਲਏ ਗਏ ਅਤੇ ਉਨ੍ਹਾਂ ਦੁਆਰਾ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਦੱਸਿਆ ਗਿਆ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਸ਼ਾਂਤਮਈ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਕਿਸੇ ਵੀ ਦਿਵਿਆਂਗ ਜਾਂ ਬਿਰਧ ਵੋਟਰ ਨੂੰ ਵੋਟ ਪਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਔਰਤਾਂ, ਬਿਰਧ ਵਿਅਕਤੀਆਂ, ਨਵੇਂ ਵੋਟਰਾਂ, ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਵਾਸਤੇ ਵੀ ਵਿਚਾਰ ਕੀਤੇ ਗਏ ਅਤੇ ਇਨ੍ਹਾਂ ਵਿਚਾਰਾਂ ਮੁਤਾਬਿਕ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਰੂਪ-ਰੇਖਾ ਤਿਆਰ ਕੀਤੀ ਗਈ।ਇਸ ਦੌਰਾਨ ਇਸ ਵਿਸ਼ੇ ਤੇ ਜਿਆਦਾ ਜ਼ੋਰ ਦਿੱਤਾ ਗਿਆ ਕਿ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਨਾਅਰੇ ਇਸ ਵਾਰ 70 ਪ੍ਰਤੀਸ਼ਤ ਪਾਰ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਅਤੇ ਹਰ ਵੋਟਰ ਨੂੰ ਪੋਲਿੰਗ ਬੂਥ ਤੱਕ ਪਹੁੰਚਾਇਆ ਜਾਵੇ। ਬੂਥਾਂ ਉੱਪਰ ਹਰ ਤਰ੍ਹਾਂ ਦੀਆਂ ਸਹੂਲਤਾਂ ਨੂੰ ਪੂਰੇ ਤਰੀਕੇ ਨਾਲ ਤਿਆਰ ਕੀਤਾ ਜਾਵੇ ਤਾਂ ਜੋ ਕਿਸੇ ਵੀ ਵੋਟਰ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸ਼ੁਭੀ ਆਂਗਰਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ, ਲਾਲਚ ਆਦਿ ਤੋਂ ਆਪਣੀ ਵੋਟ ਪਾਉਣ ਜਾਣ ਤਾਂ ਜ਼ੋ ਲੋਕਤੰਤਰ ਦੀ ਮਜ਼ਬੂਤੀ ਵਿੱਚ ਹਿੱਸਾ ਪਾਇਆ ਜਾ ਸਕੇ।
ਇਸ ਸਮੇਂ ਸਹਾਇਕ ਸਵੀਪ ਨੋਡਲ ਅਫ਼ਸਰ ਗੁਰਪ੍ਰੀਤ ਸਿੰਘ ਘਾਲੀ, ਸ੍ਰ. ਦਵਿੰਦਰਪਾਲ ਸਿੰਘ ਰਿੰਪੀ, ਐਸ.ਕੇ. ਬਾਂਸਲ, ਸ੍ਰ. ਬਲਵਿੰਦਰ ਸਿੰਘ, ਅਮਨਦੀਪ ਗੋਸਵਾਮੀ, ਕੁਲਵਿੰਦਰ ਸਿੰਘ ਨਿਹਾਲ ਸਿੰਘ ਵਾਲਾ, ਪਰਮਿੰਦਰ ਸਿੰਘ ਧਰਮਕੋਟ, ਸੰਜੀਵ ਕੁਮਾਰ ਬਾਘਾਪੁਰਾਣਾ, ਸਵੀਪ ਆਈਕਨਜ਼ ਜੱਸ ਢਿੱਲੋਂ ਤੇ ਅਨਮੋਲ ਸ਼ਰਮਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *