ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਫਰੀਦਕੋਟ 26 ਮਾਰਚ 2024

ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਅਗਨੀਵੀਰ ਫੌਜ ਦੀਆਂ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੋ ਕਿ 22 ਅਪ੍ਰੈਲ 2024 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ 22 ਅਪ੍ਰੈਲ 2024 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ਤੇ ਮਿਤੀ 26 ਫਰਵਰੀ 2024 ਤੋਂ ਚੱਲ ਰਹੀ ਹੈ  ।  ਜ਼ੋ ਯੁਵਕ ਆਈ.ਟੀ.ਆਈ. ਪਾਸ ਹਨ ਉਨ੍ਹਾਂ ਨੂੰ ਵਿਸ਼ੇਸ ਛੋਟ ਦਿੱਤੀ ਜਾਵੇਗੀ । ਦਿੱਤੀ ਜਾਣ ਵਾਲੀ ਛੋਟ ਦਾ ਵੇਰਵਾ www.joinindianarmy.nic.in ਤੇ ਚੈਕ ਕੀਤਾ ਜਾ ਸਕਦਾ ਹੈ ।  ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ,  ਅਤੇ ਜਿਨ੍ਹਾਂ ਯੁਵਕਾਂ ਨੇ ਆਨਲਾਈਨ ਰਿਜਸਟ੍ਰੇਸ਼ਨ ਕਰਵਾ ਲਈ ਹੈ ਉਹ ਯੁਵਕ ਜਲਦੀ ਤੋਂ ਜਲਦੀ ਕੈਂਪ  ਵਿੱਚ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ ।

ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਆਈ.ਟੀ.ਆਈ. ਪਾਸ ਜਾਂ ਦਸਵੀਂ ਦਾ ਅਸਲ ਸਰਟੀਫਿਕੇਟ , ਆਈ.ਟੀ.ਆਈ. ਪਾਸ ਜਾਂ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜ੍ਹੇ  ਹੈ।

  ਯੁਵਕ ਦੀ ਉਮਰ 17 ½ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45 ਪ੍ਰਤੀਸ਼ਤ ਅੰਕਾਂ ਨਾਲ ਪਾਸ ਹੋਵੇ ਜਾਂ ਬਾਰਵੀਂ ਪਾਸ ਹੋਵੇ । ਆਈ.ਟੀ.ਆਈ. ਪਾਸ ਯੁਵਕਾਂ ਦੀ ਉਮਰ ਅਤੇ ਪਾਸ ਅੰਕਾਂ ਦੀ ਪ੍ਰਤੀਸ਼ਤਤਾ www.joinindianarmy.nic.in ਵੈਬਸਾਈਟ ਦੇ ਚੈਕ ਕੀਤੀ ਜਾ ਸਕਦੀ ਹੈ ।  ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ  400/- ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।

ਵਧੇਰੇ ਜਾਣਕਾਰੀ ਲਈ  ਦਿੱਤੇ ਗਏ ਨੰਬਰਾਂ ਤੇ 78891-75575 ਅਤੇ 98777-12697  ਸਪੰਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *