ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਯੋਜਿਤ ਕੀਤਾ ਗਿਆ ਕੈਂਡਲ ਮਾਰਚ

ਅੰਮ੍ਰਿਤਸਰ, 31 ਮਾਰਚ 2024:

          ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਹੈਰੀਟੇਜ ਸਟਰੀਟ ਵਿਖੇ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜਿਲ੍ਹਾ ਸਵੀਪ ਆਈਕਾਨ ਸ.ਦਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਹ ਕੈਂਡਲ ਮਾਰਚ ਹੈਰੀਟੇਜ ਸਟਰੀਟ ਸਥਿਤ ਮਹਾਰਾਜਾ ਰਣਜੀਤ ਮਿੰਘ ਬੁੱਤ ਤੋਂ ਸ਼ੁਰੂ ਹੋ ਕੇ ਡਾ. ਬੀ ਆਰ ਅੰਬੇਡਕਰ ਚੌਕ ਤੋਂ ਹੁੰਦੇ ਹੋਏ ਸ਼ਹੀਦ ਮਦਨ ਲਾਲ ਢੀਂਗਰਾ ਬੁੱਤ (ਨਜ਼ਦੀਕ ਭਰਾਵਾ ਦਾ ਢਾਬਾ) ਤੇ ਪਹੁੰਚ ਕੇ ਸਮਾਪਤ ਹੋਇਆ।ਮਾਰਚ ਦੌਰਾਨ ਲੋਕਾਂ ਨੇ ਆਪਣੇ ਹੱਥਾਂ ਵਿੱਚ ਤਖਤੀਆਂ ਫ਼ੜੀਆਂ ਹੋਈਆਂ ਸਨ,ਜਿਸ ਉੱਤੇ ਵੋਟਰ ਜਾਗਰੂਕਤਾ ਸਬੰਧੀ ਵੱਖ-ਵੱਖ ਸਲੋਗਨ ਲਿਖੇ ਹੋਏ ਸਨ। ਇਸ ਮਾਰਚ ਵਿੱਚ ਮੌਕੇ ਤੇ ਮੌਜੂਦ ਕਈ ਰਾਹਗੀਰ ਇਸ ਨਿਵੇਕਲੀ ਕੋਸ਼ਿਸ਼ ਦਾ ਹਿੱਸਾ ਬਣੇ ਅਤੇ ਦਿਵਿਆਂਗ ਵਲੰਟੀਅਰਾਂ ਨਾਲ ਸੈਲਫ਼ੀਆਂ ਖਿਚਾਉਂਦੇ ਨਜ਼ਰ ਆਏ। ਸਕੂਲ਼ ਆਫ਼ ਐਮੀਨੈਂਸ, ਛੇਹਰਟਾ ਦੇ ਐਨ.ਸੀ.ਸੀ.ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਪਹਿਲ ਕਰਦਿਆਂ ਹੋਇਆਂ ਇਸ ਕੈਂਡਲ ਮਾਰਚ ਦੌਰਾਨ ਲੋਕਤੰਤਰ ਦੇ ਇਸ ਪਰਵ ਵਿੱਚ ਲੋਕਾਂ ਨੂੰ ਆਪਣਾ ਬਣਦਾ ਯੋਗਦਾਨ ਪਾਉਣ ਲਈ  “ਇਸ ਵਾਰ ਸੱਤਰ ਪਾਰ” ਵੋਟਰ ਨਾਅਰੇ ਲਗਾ ਕੇ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ।ਇਸ ਮੌਕੇ ਆਪਣੇ ਸੁਨੇਹੇ ਵਿੱਚ ਸਵੀਪ ਆਈਕਾਨ ਸ੍ਰੀ ਦਵਿੰਦਰ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਅਗਾਮੀ ਲੋਕਸਭਾ ਚੋਣਾਂ ਵਿੱਚ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਹਰ ਪੋਲਿੰਗ ਬੂਥ ਤੇ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਦੇ ਨਾਲ-ਨਾਲ ਬੂਥ ਪੱਧਰ ਤੇ ਵਲੰਟੀਅਰਾਂ ਦੀ ਟੀਮ ਵੀ ਤੈਨਾਤ ਕੀਤੀ ਜਾਵੇਗੀ ਜੋ ਦਿਵਿਆਂਗ ਵੋਟਰਾਂ ਨੂੰ ਵੋਟ ਪਾਉਣ ਦੀ ਪ੍ਰਕਿਿਰਆ ਦੌਰਾਨ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ।ਉਹਨਾਂ ਦੱਸਿਆ ਕਿ ਸਕਸ਼ਮ ਐਪ ਭਾਰਤ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਤੌਰ ਤੇ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਬਣਾਈ ਗਈ ਹੈ,ਜਿਸ ਉੱਪਰ ਹਰ ਦਿਵਿਆਂਗ ਵੋਟਰ ਨੂੰ ਆਪਣੇ ਆਪ ਨੂੰ ਰਜਿਸਟਰ ਕਰਨਾ ਚਾਹੀਦਾ ਹੈ।ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਮੀਨਾ ਦੇਵੀ ਨੇ ਦਿਵਿਆਂਗ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਹਰ ਦਿਵਿਆਂਗ ਵੋਟਰ 1 ਜੂਨ 2024 ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲਿੰਗ ਵਿੱਚ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਜ਼ਰੂਰ ਕਰਨ। ਇਸ ਮੌਕੇ ਪੀ.ਡਬਲਿਯੂ.ਡੀ.ਕੁਆਰਡੀਨੇਟਰ ਧਰਮਿੰਦਰ ਸਿੰਘ, ਸਕੂਲ਼ ਆਫ਼ ਐਮੀਨੈਂਸ, ਛੇਹਰਟਾ ਦੇ ਐਨ.ਸੀ.ਸੀ. ਵਿੰਗ ਇੰਚਾਰਜ ਸ.ਸੁਖਪਾਲ ਸਿੰਘ, ਸਮਾਜ ਸੇਵਕ ਸ.ਹਰਸਿਮਰਨ ਸਿੰਘ, ਜਿਲ੍ਹਾ ਸਵੀਪ ਟੀਮ ਦੇ ਮੈਂਬਰ ਮੁਨੀਸ਼ ਕੁਮਾਰ, ਪੰਕਜ ਸ਼ਰਮਾ, ਆਸ਼ੂ ਧਵਨ ਸੋਸ਼ਲ ਮੀਡੀਆ ਟੀਮ ਮੈਂਬਰ ਚੈਤਨਿਆ ਸਹਿਗਲ, ਅਮਰ ਬਹਾਦੁਰ ਮੋਰੀਆ, ਸੁਖਰਾਜ ਸਿੰਘ,ਅਜੀਤ ਕੁਮਾਰ, ਸੰਤੋਸ਼ ਕੁਮਾਰੀ ਆਦਿ  ਹਾਜ਼ਰ ਸਨ।

Leave a Reply

Your email address will not be published. Required fields are marked *