ਸਰਫੇਸ ਸੀਡਰ ਤਕਨੀਕ ਸਬੰਧੀ ਖੇਤ ਦਿਵਸ ਮਨਾਇਆ ਗਿਆ

ਫ਼ਰੀਦਕੋਟ 01 ਅਪ੍ਰੈਲ,2024

ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੇ ਦਿਸਾ ਨਿਰਦੇਸ ਅਨੁਸਾਰ ਤੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਕੋਟਕਪੂਰਾ ਦੇ ਪਿੰਡ ਝੱਖੜਵਾਲਾ ਵਿਖੇ ਕਿਸਾਨ ਜਸਪਾਲ ਸਿੰਘ ਖੇਤ ਵਿੱਚ ਸਰਫੇਸ ਸੀਡਰ ਨਾਲ ਬਿਜਾਈ ਕੀਤੇ ਕਣਕ ਦੀ ਫਸਲ ਸਬੰਧੀ ਖੇਤ ਦਿਵਸ ਮਨਾਇਆ ਗਿਆ।

ਇਸ ਦੌਰਾਨ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਦੁਆਰਾ ਕਿਸਾਨਾਂ ਨੂੰ ਸਰਫੇਸ ਸੀਡਰ ਮਸੀਨ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਫੇਸ ਸੀਡਰ ਪਿਛਲੇ ਸਾਲ ਹੀ ਯੂਨੀਵਰਸਿਟੀ ਵੱਲੋ ਪਾਸ ਕੀਤਾ ਗਿਆ ਜਿਸ ਦੌਰਾਨ ਕਿਸਾਨ ਜਸਪਾਲ ਸਿੰਘ ਦੇ ਖੇਤ ਵਿੱਚ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਬਲਾਕ ਕੋਟਕਪੂਰਾ ਵੱਲੋ  1 ਏਕੜ ਰਕਬੇ ਵਿੱਚ ਸਰਫੇਸ ਸੀਡਰ ਦੀ ਤਕਨੀਕ ਸਬੰਧੀ ਟਰੈਲ ਲਗਵਾਇਆ ਗਿਆ ਜਿਸ ਦੀ ਸਥਿਤੀ ਸੰਤੋਖਜਨਕ ਸੀ ਤੇ ਕਿਸਾਨ ਦੇ ਖੇਤ ਵਿੱਚ ਨਦੀਨਾਂ ਦੀ ਸਮੱਸਿਆ ਵੀ ਨਹੀਂ ਸੀ।

ਉਹਨਾਂ ਦੱਸਿਆ ਕਿ ਇੱਕ ਏਕੜ ਰਕਬੇ ਵਿੱਚ ਲਗਭਗ 25 ਤੋ 30 ਕੁਇੰਟਲ ਪਰਾਲੀ ਪੈਦਾ ਹੁੰਦੀ ਹੈ ਤੇ 10 ਕੁਇੰਟਲ ਪਰਾਲੀ ਸਾੜਨ ਨਾਲ ਲਗਭਗ 400 ਕਿੱਲੋ ਜੈਵਿਕ ਕਾਰਬਨ, 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ੀਅਮ ਅਤੇ 1.2 ਕਿਲੋ ਗੰਧਕ ਦਾ ਨੁਕਸਾਨ ਹੋ ਜਾਂਦਾ ਹੈ। ਇਸ ਦੌਰਾਨ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਵੱਲੋ ਕਿਸਾਨਾਂ ਕਣਕ ਦੀ ਫਸਲ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਬਿਜਲੀ ਦੀਆਂ ਤਾਰਾਂ ਢੱਲੀਆ ਦਿਸਦੀਆਂ ਹਨ ਤਾਂ ਤੁਰੰਤ ਨੇੜਲੇ ਬਿਜਲੀ ਦਫਤਰ ਨਾਲ ਸੰਪਰਕ ਕਰ ਲਿਆ ਜਾਵੇ ਤੇ ਹੁਣ ਹੀ ਸਮਾਂ ਰਹਿੰਦੇ ਇਸ ਕੰਮ ਨੂੰ ਪਹਿਲ ਦੇ ਆਧਾਰ ਤੇ ਠੀਕ ਕਰਵਾ ਲਿਆ ਜਾਵੇ।

 ਉਹਨਾਂ ਦੱਸਿਆ ਕਿ ਇਸ ਸਬੰਧੀ ਬਿਜਲੀ ਵਿਭਾਗ ਨੂੰ ਚਿੱਠੀ ਵੀ ਜਾਰੀ ਕਰ ਦਿੱਤੀ ਗਈ ਹੈ।ਇਸ ਦੌਰਾਨ ਕਿਸਾਨ ਜਸਪਾਲ ਸਿੰਘ ਤੇ ਕਿਸਾਨ ਕੁਲਵਿੰਦਰ ਸਿੰਘ ਵੱਲੋ ਸਰਫੇਸ ਸੀਡਰ ਨਾਲ ਬਿਜਾਈ ਕੀਤੀ ਕਣਕ ਸਬੰਧੀ ਨੁਕਤੇ ਸਾਂਝੇ ਕੀਤੇ ਗਏ ਮੰਚ ਸੰਚਾਲਨ ਡਾ. ਜਸਵੰਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਦੁਆਰਾ ਕੀਤਾ ਗਿਆ ਇਸ ਖੇਤ ਦਿਵਸ ਵਿੱਚ ਸ੍ਰੀ ਪਵਨਦੀਪ ਸਿੰਘ, ਡਾ.ਜਗਮੀਤ ਸਿੰਘ, ਡਾ. ਜਤਿੰਦਰਪਾਲ ਸਿੰਘ, ਰਾਜਾ ਸਿੰਘ ਤੇ ਕਿਸਾਨ ਅਮਨਦੀਪ ਸਿੰਘ, ਨਛੱਤਰ ਸਿੰਘ ਤੇ ਗੁਰਪ੍ਰੀਤ ਸਿੰਘ ਸਮੇਤ 52 ਕਿਸਾਨ ਹਾਜਰ ਸਨ।

Leave a Reply

Your email address will not be published. Required fields are marked *