Tuesday, March 10
Shadow

ਸੂਰਾਂ ਨੂੰ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲੇ ਛੱਡਣ ’ਤੇ ਪਾਬੰਦੀ

ਮਾਨਸਾ, 05 ਅਪ੍ਰੈਲ :
ਵਧੀਕ ਜ਼ਿਲਾ ਮੈਜਿਸਟੇ੍ਰਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ/ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲੇ ਛੱਡਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।
ਉਨਾਂ ਕਿਹਾ ਕਿ ਜ਼ਿਲਾ ਮਾਨਸਾ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਕੁਝ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਸੂਰ ਪਾਲੇ ਹੋਏ ਹਨ ਅਤੇ ਉਨਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਆਮ ਤੌਰ ’ਤੇ ਖੁਰਾਕ ਖਾਣ/ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲੇ ਛੱਡ ਦਿੱਤਾ ਜਾਂਦਾ ਹੈ ਅਜਿਹਾ ਕਰਨ ਨਾਲ ਇਹ ਸੂਰ ਜਿੱਥੇ ਐਕਸੀਡੈਂਟ ਦਾ ਕਾਰਨ ਬਣਦੇ ਹਨ, ਉਥੇ ਗਲੀਆਂ ਵਿੱਚ ਇਨਾਂ ਵੱਲੋਂ ਪੈਦਾ ਕੀਤੀ ਜਾਂਦੀ ਗੰਦਗੀ ਕਾਰਨ ਆਮ ਲੋਕਾਂ ਖਾਸ ਕਰਕੇ ਬੱਚਿਆਂ ਵਿੱਚ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।
ਉਨਾਂ ਕਿਹਾ ਕਿ ਅਜਿਹੇ ਹਾਲਾਤ ਕਾਰਨ ਪੈਦਾ ਹੋਈ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲਾ ਮਾਨਸਾ ਵਿੱਚ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਸੂਰਾਂ ਨੂੰ ਸਰੇਆਮ ਖੁੱਲੇ ਛੱਡਣ ’ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ।
ਇਹ ਹੁਕਮ 31 ਮਈ 2024 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *