Wednesday, March 11
Shadow

ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ

ਮਾਨਸਾ, 06 ਅਪੈ੍ਰਲ :
ਵਧੀਕ ਜ਼ਿਲਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ-ਸਰਕਾਰੀ ਇਮਾਰਤਾਂ/ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।
ਹੁਕਮ ਜਾਰੀ ਕਰਦਿਆਂ ਉਨਾਂ ਕਿਹਾ ਕਿ ਜ਼ਿਲੇ ਵਿੱਚ ਸਰਕਾਰੀ ਅਤੇ ਗੈਰ-ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ ’ਤੇ ਅਕਸਰ ਆਮ ਤੌਰ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨਾਂ ਨਾਲ ਪੜਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੈ।
ਇਹ ਹੁਕਮ 31 ਮਈ 2024 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *