ਉੱਤਰੀ ਭਾਰਤ ਵਿਚ ਵਧਦੀ ਠੰਢ ਕਾਰਨ ਪੰਜਾਬ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਕਈ ਰਾਜ ਸਰਕਾਰਾਂ ਨੇ ਨਿੱਜੀ ਅਤੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਹਨ। ਸਰਕਾਰ ਨੇ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ। ਹੋਰ ਕਈ ਥਾਵਾਂ ‘ਤੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।
ਠੰਢ ਦੇ ਮੌਸਮ ਵਿੱਚ ਨੋਇਡਾ ਅਤੇ ਗ੍ਰੇਟਰ ਨੋਇਡਾ ਵਿੱਚ 8ਵੀਂ ਜਮਾਤ ਤੱਕ ਦੇ ਸਕੂਲਾਂ ਨੂੰ 14 ਜਨਵਰੀ 2024 ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਰਾਜ ਵਿੱਚ ਚੱਲ ਰਹੇ ਪ੍ਰਾਈਵੇਟ ਅਤੇ ਸਰਕਾਰੀ ਦੋਵਾਂ ਸਕੂਲਾਂ ਉੱਤੇ ਲਾਗੂ ਹੋਵੇਗਾ।