Thursday, March 12
Shadow

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ 71 ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਫ਼ਿਰੋਜ਼ਪੁਰ, 16 ਅਪ੍ਰੈਲ 2024. 

          ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਕਰਨ ਬਰਾੜ ਦੀ ਯੋਗ ਅਗਵਾਈ ਹੇਠ ਕੰਮ ਕਰ ਰਹੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਹਫ਼ਤਾਵਾਰੀ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 71 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।

          ਇਸ ਮੌਕੇ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਸ੍ਰੀ ਪਰਮਜੀਤ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਮੇਂ-ਸਮੇਂ ‘ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਜਿਵੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕਡੰਕਟਰ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਜਸਵਿੰਦਰ ਕੌਰ ਵੱਲੋਂ ਵੀ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਬਾਰੇ ਸਮੇਂ-ਸਮੇਂ ਤੇ ਜਾਣੂ ਕਰਵਾਇਆ ਜਾਂਦਾ ਹੈ।  ਇਸ ਤੋਂ ਇਲਾਵਾ ਸਕੂਲ ਵਾਹਨਾਂ ਦੇ ਡਰਾਇਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਬੱਚਿਆਂ ਦੀ ਚੰਗੀ ਸੁਰੱਖਿਆ ਦੁਆਰਾ ਹੀ ਉਨ੍ਹਾਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕਦੀ ਹੈ।

          ਇਸ ਮੌਕੇ  ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸਤਨਾਮ ਸਿੰਘ, ਰਿਜ਼ਨਲ ਟਰਾਸਪੋਰਟ ਅਥਾਰਟੀ ਦਫ਼ਤਰ ਤੋਂ ਹਰਮੀਤ ਸਿੰਘ,  ਪੰਜਾਬ ਰੋਡਵੇਜ਼ ਤੋਂ ਨਿਰਦੋਸ਼ ਕੁਮਾਰ, ਸਿੱਖਿਆ ਵਿਭਾਗ ਤੋਂ  ਦੀਪਕ ਸ਼ਰਮਾ ਆਦਿ ਮੌਜੂਦ ਸਨ।

Leave a Reply

Your email address will not be published. Required fields are marked *