Thursday, March 12
Shadow

ਸਵੀਪ ਟੀਮ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਖੇੜਾ ਵਿੱਚ ਲਗਾਇਆ ਵੋਟਰ ਜਾਗਰੂਕਤਾ ਕੈਂਪ

ਫਾਜ਼ਿਲਕਾ 16 ਅਪ੍ਰੈਲ 2024
ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆ ਜ਼ਿਲ੍ਹਾ ਚੋਣ ਅਫਸਰ- ਕਮ- ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਅਤੇ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ-ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੀ ਯੋਗ ਅਗਵਾਈ ਹੇਠ ਸਵੀਪ ਟੀਮ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਖੇੜਾ ਵਿੱਚ ਲਗਾਇਆ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।  ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ, ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ  ਦੇ ਸਹਿਯੋਗ ਨਾਲ ਕੀਤਾ ਗਿਆ।
ਇਸ ਮੌਕੇ ਸਤਿੰਦਰ ਬੱਤਰਾ ਇੰਚਾਰਜ, ਟੀਮ ਸਵੀਪ ਨੇ ਦੱਸਿਆ ਕਿ ਸਕੂਲ ਪ੍ਰਿੰਸੀਪਲ ਸ਼੍ਰੀ ਗੁਰਦੀਪ ਕੁਮਾਰ ਦੇ ਸਹਿਯੋਗ ਨਾਲ ਸਵੀਪ ਟੀਮ ਵੱਲੋਂ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ 2024 ਲਈ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀਆਂ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ |ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਵੀ ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ।

Leave a Reply

Your email address will not be published. Required fields are marked *