ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਸਬੰਧੀ 22 ਅਪ੍ਰੈਲ ਤੱਕ ਕੀਤੀ ਜਾ ਸਕਦੀ ਹੈ ਦਰਖਾਸਤ ਪੇਸ਼ ; ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 20 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਚ ਅਮਨ ਤੇ ਕਾਨੂੰਨ ਦੀ ਵਿਵਸਥਾਂ ਨੂੰ ਬਰਕਰਾਰ ਰੱਖਣ ਸਬੰਧੀ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕਾਂ ਨੂੰ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ। ਜੋ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਪਾਸ ਵੱਖਰੇ ਤੌਰ ਤੇ ਦਰਖਾਸਤ ਪੇਸ਼ ਕਰਨ ਲਈ ਹਦਾਇਤ ਕੀਤੀ ਗਈ ਸੀ।

ਚੇਅਰਮੈਨ ਸਕਰੀਨਿੰਗ ਕਮੇਟੀ-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਲਤੀਫ਼ ਅਹਿਮਦ ਨੇ ਦੱਸਿਆ ਕਿ ਜ਼ਿਲ੍ਹੇ ਦੇ ਜੋ ਅਸਲਾ ਲਾਇਸੰਸੀ ਧਾਰਕ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਕਰਨਾ ਚਾਹੁੰਦੇ ਹਨ। ਉਹ ਸਕਰੀਨਿੰਗ ਕਮੇਟੀ ਪਾਸ 22 ਅਪ੍ਰੈਲ 2024 ਤੱਕ ਵੱਖਰੇ ਤੌਰ ਤੇ ਆਪਣੀ ਦਰਖਾਸਤ ਪੇਸ਼ ਕਰ ਸਕਦੇ ਹਨ।

Leave a Reply

Your email address will not be published. Required fields are marked *