Friday, March 13
Shadow

ਸਵੀਪ ਪ੍ਰੋਜੈਕਟ ਅਧੀਨ ਕੇਨਵੇ ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਨਾਟਕ ਰਾਹੀਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ

ਅਬੋਹਰ 22 ਅਪ੍ਰੈਲ

ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ  ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ – 81 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ।

ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਅਬੋਹਰ 81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਕੇਨਵੇ ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿੱਚ ਨਾਟਕ ਕਰਵਾਇਆ।ਬੱਚਿਆਂ ਨੇ ਬਹੁਤ ਮਿਹਨਤ ਅਤੇ ਲਗਨ ਨਾਲ ਇਸ ਨਾਟਕ ਨੂੰ ਤਿਆਰ ਕੀਤਾ ਅਤੇ ਇਸ ਨਾਟਕ ਰਾਹੀ ਇਹ ਸੁਨੇਹਾ ਦਿੱਤਾ ਕਿ ਸਾਰੇ ਲੋਕ 01 ਜੂਨ 2024 ਨੂੰ ਹੋਣ ਵਾਲੀਆ ਲੋਕ ਸਭਾ ਚੋਣਾਂ ਵਿਚ ਆਪਣੀ ਵੋਟ ਦੀ ਵਰਤੋਂ ਧਰਮ, ਜਾਤੀ,ਭਾਈਚਾਰੇ,ਭਾਸ਼ਾ ਜਾ ਕਿਸੇ ਵੀ ਹੋਰ ਲਾਲਚ ਤੋ ਬਗੈਰ ਆਪਣੀ ਵੋਟ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਹੋ ਕੇ ਕਰਨਗੇ।ਆਉਣ ਵਾਲੇ ਦਿਨਾਂ ਵਿੱਚ ਸਵੀਪ ਟੀਮ ਅਬੋਹਰ ਵੱਲੋਂ ਇਸ ਤਰਾ ਦੇ ਨਾਟਕ ਅਬੋਹਰ ਸ਼ਹਿਰ ਵਿੱਚ ਅਤੇ ਹਲਕੇ ਦੇ ਵੱਖ ਵੱਖ ਪਿੰਡਾ ਵਿੱਚ ਕੀਤਾ ਜਾਏਗਾ।

ਇਸ ਮੌਕੇ ਬੀ ਪੀ ਉ ਕਮ ਨੋਡਲ ਅਫਸਰ ਸਵੀਪ ਸ਼੍ਰੀ ਅਜੈ ਛਾਬੜਾ,ਬੀ ਪੀ ਉ ਸ਼੍ਰੀ ਭਾਲਾ ਰਾਮ, ਸ਼੍ਰੀ ਦੀਪਕ ਕੰਬੋਜ,ਸ਼੍ਰੀ ਸੁਰਿੰਦਰ ਕੰਬੋਜ,ਸ਼੍ਰੀ ਕਰਨ ਕੰਬੋਜ,ਸ਼੍ਰੀ ਰਾਕੇਸ਼ ਕੁਮਾਰ ਗਿਰਧਰ, ਅਤੇ ਹੋਰ ਸਟਾਫ ਵੀ ਮੌਜੂਦ ਸੀ।

Leave a Reply

Your email address will not be published. Required fields are marked *