ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 09 ਸਕੂਲੀ ਬੱਸਾਂ ਦੇ ਚਲਾਣ

ਮਾਨਸਾ, 22 ਅਪ੍ਰੈਲ:
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਲਗਾਤਾਰ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਤੇ ਕਰਨਵੀਰ ਸਿੰਘ ਏ.ਟੀ.ਉ.ਏ. ਨੇ ਦੱਸਿਆ ਕਿ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਅਤੇ ਗਲੋਬਲ ਸਕੂਲ ਖਿਆਲਾ ਕਲਾਂ ਵਿਖੇ ਸਕੂਲੀ ਵਾਹਨਾਂ ਦੀ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀਆਂ 09 ਬੱਸਾਂ ਦੇ ਚਲਾਣ ਕੀਤੇ ਗਏ।
ਉਨ੍ਹਾਂ ਸਕੂਲ ਵਾਹਨ ਚਾਲਕਾਂ ਅਤੇ ਸਕੂਲ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਬਹੁਤ ਲਾਜ਼ਮੀ ਹੈ, ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਕੂਲੀ ਵਾਹਨਾਂ ਵਿਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹਿਦਾ ਹੈ।
ਉਨ੍ਹਾਂ ਕਿਹਾ ਕਿ ਸਕੂਲੀ ਵਾਹਨ ’ਤੇ ਸਰਕਾਰੀ ਨੰਬਰ ਪਲੇਟ, ਫਿੱਟਨੈਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਵੀ ਸਕੂਲ ਵੈਨਾਂ ਅੰਦਰ ਇੰਨ੍ਹਾਂ ਸਹੂਲਤਾਂ ਦੀ ਨਜ਼ਰਸਾਨੀ ਕਰਨ ਅਤੇ ਕਿਸੇ ਪ੍ਰਕਾਰ ਦੀ ਕਮੀ ਨਜ਼ਰ ਆਉਣ ’ਤੇ ਸਬੰਧਤ ਸਕੂਲ ਦੇ ਧਿਆਨ ਵਿਚ ਲਿਆਉਣ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋ ਸ੍ਰੀ ਰਾਜਿੰਦਰ ਕੁਮਾਰ ਵਰਮਾ ਨੇ ਕਿਹਾ ਕਿ ਸਕੂਲੀ ਵਾਹਨਾਂ ਦੀ ਚੈਕਿੰਗ ਰੋਜ਼ਾਨਾ ਕੀਤੀ ਜਾਵੇਗੀ।

Leave a Reply

Your email address will not be published. Required fields are marked *