Sunday, March 15
Shadow

ਅਬੋਹਰ ਸਵੀਪ ਟੀਮ ਵਲੋਂ ਸਰਸਵਤੀ ਸਿਕਸ਼ਾ ਸਦਨ ਸਕੂਲ ਅਬੋਹਰ ਦੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ

ਅਬੋਹਰ 23 ਅਪ੍ਰੈਲ

ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ-81 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਅਤੇ ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਫਸਰ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਅਬੋਹਰ-81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਸਰਸਵਤੀ ਸਿਕਸ਼ਾ ਸਦਨ ਸਕੂਲ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ।  ਜਿਹਨਾਂ ਵਿਦਿਆਰਥੀਆਂ ਦੀਆਂ ਵੋਟਾਂ ਬਣੀਆਂ ਹਨ, ਉਹਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੁਕ ਕੀਤਾ ਗਿਆ।

ਇਸ ਮੌਕੇ ਵਿਦਿਆਰਥੀਆਂ ਨੇ ਵੋਟ ਦੀ ਮਹੱਤਤਾ ਨੂੰ ਦਰਸਾਉਦੇ ਹੋਏ ਪੇਟਿੰਗ ਅਤੇ ਸਲੋਗਨ ਲਿਖਾਈ ਮੁਕਾਬਲੇ ਵਿਚ ਭਾਗ ਲਿਆ ਅਤੇ ਸਕੂਲ ਸਟਾਫ ਨੇ ਆਸ਼ਵਾਸਨ ਦਿੱਤਾ ਕਿ ਉਹ ਆਉਣ ਵਾਲੇ ਦਿਨਾ ਵਿੱਚ ਵੋਟ ਜਾਗਰੁਕਤਾ ਦੇ ਸਬੰਧਤ ਹੋਰ ਵੀ ਮੁਕਾਬਲੇ ਕਰਵਾਉਣਗੇ।

ਇਸ ਮੌਕੇ ਬੀ ਪੀ ਉ ਕਮ ਨੋਡਲ ਅਫਸਰ ਸਵੀਪ ਸ਼੍ਰੀ ਅਜੈ ਛਾਬੜਾ,ਬੀ ਪੀ ਉ ਸ਼੍ਰੀ ਭਾਲਾ ਰਾਮ,ਸ਼੍ਰੀ ਕਰਨ ਕੁਮਾਰ,ਸ਼੍ਰੀ ਰਾਕੇਸ਼ ਕੁਮਾਰ ਗਿਰਧਰ, ਅਤੇ ਹੋਰ ਸਟਾਫ ਵੀ ਮੌਜੂਦ ਸੀ।

Leave a Reply

Your email address will not be published. Required fields are marked *