Wednesday, August 19
Shadow

ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਕੀਤਾ ਜਿਲੇ ਦੀਆਂ ਮੰਡੀਆਂ ਦਾ ਦੌਰਾ

ਅੰਮਿ੍ਰਤਸਰ, 29 ਅਪ੍ਰੈਲ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ  ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ ਅਤੇ ਜੇਕਰ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵਿਅਕਤੀ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਸਬੰਧਤ ਅਧਿਕਾਰੀਆਂ ਨਾਲ ਗੱਲ ਕਰ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀ ਕਮਲ ਕਿਸ਼ੋਰ ਯਾਦਵਜਿੰਨਾ ਨੂੰ ਸਰਕਾਰ ਨੇ ਜਿਲੇ ਵਿੱਚ ਕਣਕ ਦੀ ਖਰੀਦ ਸਬੰਧੀ ਇੰਚਾਰਜ ਲਗਾਇਆ ਹੈਨੇ ਜਿਲੇ ਦੀਆਂ ਮੰਡੀਆਂ ਦਾ ਦੌਰਾ ਕਰਨ ਮੌਕੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਆ ਰਹੀਆਂ ਸਮੱਸ਼ਿਆਵਾਂ ਸਬੰਧੀ ਜਾਇਜਾ ਲੈਣ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਟ੍ਰਾਂਸਪੋਰਟੇਸ਼ਨ ਅਤੇ ਲੇਬਰ ਦੀ ਘਾਟ ਹੋਣ ਕਾਰਨ ਲਿਫਟਿੰਗ ਵਿੱਚ ਆ ਰਹੀ ਸਮੱਸਿਆ ਨੂੰ ਦੂਰ ਕਰਨ ਲਈ ਅਧਿਕਾਰੀਆਂ ਨੂੰ ਕਿਹਾ ਕਿ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਲਿਫਟਿੰਗ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇ। ਉਨ੍ਹਾਂ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਲਿਫਟਿੰਗ ਵਿੱਚ ਤੇਜੀ ਲਿਆਂਦੀ ਜਾਵੇਗੀ ਤਾਂ ਜੋ ਮੰਡੀਆਂ ਵਿੱਚ ਕਣਕ ਸੁੱਟਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ  ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 304681 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈਜਿਸ ਵਿੱਚੋਂ 120760  ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।  ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਖਰੀਦ ਅਤੇ ਲਿਫਟਿੰਗ ਦਾ ਕੰਮ ਵਧੀਆ ਢੰਗ ਨਾਲ ਨੇਪਰੇ ਚਾੜਨ ਲਈ ਹਰੇਕ ਮੰਡੀ ਵਿਚ ਨੋਡਲ ਅਧਿਕਾਰੀ ਤਾਇਨਾਤ ਕੀਤੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਹੁੰਦੇ ਸ੍ਰੀ ਯਾਦਵ ਨੇ ਸੁਝਾਅ ਦਿੱਤਾ ਕਿ ਮੰਡੀਆਂ ਦੇ ਨਾਲ ਨਾਲ ਗੁਦਾਮਾਂ ਵਿੱਚ ਗੱਡੀਆਂ ਖਾਲੀ ਕਰਨ ਵਿੱਚ ਹੋ ਰਹੀ ਦੇਰੀ ਨੂੰ ਘੱਟ ਕਰਨ ਲਈ ਵੀ ਨੋਡਲ ਅਧਿਕਾਰੀ ਲਗਾਏ ਜਾਣ ਤਾਂ ਜੋ ਗੁਦਾਮਾਂ ਵਿੱਚ ਟਰੱਕ ਛੇਤੀ ਖਾਲੀ ਹੋਣ ਜਿਸ ਨਾਲ ਮੰਡੀਆਂ ਵਿੱਚੋਂ ਲਿਫਟਿੰਗ ਵੀ ਤੇਜ਼ੀ ਨਾਲ ਹੋ ਸਕੇਗੀ। ਅੱਜ ਸ੍ਰੀ ਯਾਦਵ ਨੇ ਭੀਲੋਵਾਲ ਹਰਸ਼ਾ ਛੀਨਾਜੰਡਿਆਲਾ ਗੁਰੂ ਅਤੇ ਰਈਆ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਨੂੰ ਵਾਚਿਆ । ਉਨਾਂ ਹੁਣ ਤੱਕ ਦੇ ਕੰਮ ਉੱਤੇ ਤਸੱਲੀ ਪ੍ਰਗਟ ਕਰਦੇ ਅਗਲੇ ਦਿਨਾਂ ਵਿੱਚ ਵੀ ਸਾਰੇ ਵਿਭਾਗਾਂ ਨੂੰ ਇੱਕ ਟੀਮ ਵਜੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਜੀ ਐਫ ਐਸ ਸੀ ਸਰਤਾਜ ਸਿੰਘਜਿਲਾ ਮੰਡੀ ਅਫ਼ਸਰ ਸ  ਅਮਨਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *