Wednesday, August 19
Shadow

ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ

ਫਾਜ਼ਿਲਕਾ 3 ਮਈ
ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਜੀ ਦੇ ਹੁਕਮਾਂ ਅਨੁਸਾਰ ਅਤੇ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਦੇ ਪੇਂਡੂ ਇਲਾਕਿਆਂ  ਵਿੱਚ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਚੱਲ ਰਹੀਆਂ ਹਨ ਜਿਸ ਵਿਚ ਟੀਮ ਪਿੰਡਾਂ ਵਿਚ ਲੋਕਾ ਨੂੰ ਬਿਮਾਰੀ ਬਾਰੇ ਜਾਗਰੂਕ ਕਰ ਰਹੀ ਹੈ ਅਤੇ ਬਿਮਾਰੀ ਦੇ ਲਾਰਵੇ ਚੈਕ ਕੀਤੇ ਜਾ ਰਹੇ ਹੈ ।   ਮੌਸਮ ਵਿਚ ਆ ਰਹੇ ਬਦਲਾਵ ਅਤੇ ਬਰਸਾਤਾਂ ਦੇ ਮੌਸਮ ਅਤੇ ਮੱਛਰਾਂ ਦੀ ਪੈਦਾਇਸ਼ ਦੇ ਮੱਦੇਨਜ਼ਰ ਸਿਹਤ ਵਿਭਾਗ ਫਾਜਿਲਕਾ ਵਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਜਿਲਾ ਪਰਿਵਾਰ ਭਲਾਈ ਅਫ਼ਸਰ ਡਾ ਕਵਿਤਾ ਸਿੰਘ ਨੇ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ।ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ ਕਵਿਤਾ ਸਿੰਘ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਘਰਾਂ ਦੇ ਅੰਦਰ ਅਤੇ ਆਲੇ ਦੁੁਆਲੇ ਫਾਲਤੂ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ।ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਨੇ ਦੱਸਿਆ ਕਿ ਅੱਜ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਫਾਜ਼ਿਲਕਾ ਦੇ ਨਵ ਹਸਤਾ, ਚੁਰੋਵਰਾਂ ਵਲੋ , ਰਾਮਪੁਰਾ, ਜੰਡਵਾਲਾ ਖਰਤਾ, ਪੇਂਚਾ ਵਾਲੀ ਕਮਲਵਲਾ ਵਿਖੇ  ਟਾਇਰ ਦੀ ਦੁਕਾਨ, ਘਰਾ ਦੇ ਛਤ ਪਾਣੀ ਵਾਲੀ ਟੈਂਕੀ ਵਿੱਚ ਐਂਟੀ ਲਾਰਵਾ ਗਤੀਵਿਧੀਆਂ ਕੀਤੀਆਂ, ਲਾਰਵਾ ਲੱਭਿਆ ਅਤੇ ਨਸ਼ਟ ਕੀਤਾ ਗਿਆ।

ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਜਾ ਰਹੇ ਹਨ ਅਤੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾਂ ਨਾ ਹੋਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਬੁੁਖਾਰ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜ੍ਹੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਰਾਤ ਨੂੰ ਸੌਣ ਵੇਲੇ ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ,  ਜਾਲੀਦਾਰ ਕਮਰਿਆਂ ਵਿਚ ਸੁੱਤਾ ਜਾਵੇ ਅਤੇ ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਸਬੰਧ ਵਿਚ ਵਿਨੌਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫਸਰ, ਬਲਾਕ ਐਜੁਕੇਟਰ ਹਰਮੀਤ ਸਿੰਘ ਦਿਵੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਮਲੇਰੀਆ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *