ਪੰਜਾਬ ਸਰਕਾਰ ਲੋਕਾਂ ਨੂੰ ਖਜਲ—ਖੁਆਰੀ ਤੋਂ ਰਹਿਤ ਸੁਵਿਧਾਵਾਂ ਦੇਣ ਲਈ ਵਚਨਬਧ—ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ, 15 ਜਨਵਰੀ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਖਜਲ—ਖੁਆਰੀ ਤੋਂ ਰਹਿਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕ ਹਿਤ ਫੈਸਲੇ ਲਏ ਜਾ ਰਹੇ ਹਨ ਤੇ ਲੋਕਾਂ ਵਿਚ ਵੀ ਖੁਸ਼ੀ ਪਾਈ ਜਾ ਰਹੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਤਹਿਸੀਲ ਫਾਜ਼ਿਲਕਾ ਵਿਖੇ ਲਬਿੰਤ ਇੰਤਕਾਲਾਂ ਦੇ ਨਿਪਟਾਰੇ ਲਈ ਲਗਾਏ ਗਏ ਕੈਂਪ ਦੌਰਾਨ ਕੀਤਾ।
ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਪਹਿਲੇ ਕੈਂਪ ਦੇ ਸਫਲਤਾਪੂਰਵਕ ਰਹਿਣ ਮਗਰੋਂ ਮੁੱਖ ਮੰਤਰੀ ਪੰਜਾਬ ਵੱਲੋਂ ਤਹਿਸੀਲਾਂ ਤੇ ਸਬ ਤਹਿਸੀਲਾਂ ਵਿਖੇ ਦੂਸਰਾ ਵਿਸ਼ੇਸ਼ ਕੈਂਪ ਲਗਾਉਣ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ ਜਿਸ ਦਾ ਉਨ੍ਹਾਂ ਨੇ ਤਹਿਸੀਲ ਫਾਜ਼ਿਲਕਾ ਵਿਖੇ ਪਹੁੰਚ ਕੇ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਅਜਿਹੇ ਕੈਂਪ ਲਗਾ ਰਹੀ ਹੈ ਤਾਂ ਜ਼ੋ ਲੋਕਾਂ ਦੇ ਮਸਲਿਆਂ ਦਾ ਜਲਦ ਤੋਂ ਜਲਦ ਨਿਪਟਾਰਾ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਹੈ ਕਿ ਵਿਸ਼ੇਸ਼ ਸਹੂਲਤ ਦਾ ਲਾਭ ਲੈਣ ਲਈ ਵਿਸ਼ੇਸ਼ ਦਿਨ ਰਖਿਆ ਜਾਵੇ।
ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅਧਿਕਾਰੀਆ ਨੂੰ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਦੇ ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਖਜਲ ਖੁਆਰ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕੈਂਪ ਦੌਰਾਨ ਲੋਕਾਂ ਨਾਲ ਗਲਬਾਤ ਵੀ ਕੀਤੀ ਅਤੇ ਸਰਕਾਰ ਦੇ ਇਸ ਵਿਸ਼ੇਸ਼ ਕੈਂਪ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਲੋਕਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਅਜਿਹੀਆਂ ਸੁਵਿਧਾਵਾਂ ਦੇਣ ਬਦਲੇ ਪੰਜਾਬ ਸਰਕਾਰ ਦਾ ਧੰਨਵਾਦ ਵੀ ਪ੍ਰਗਟ ਕੀਤਾ।
ਇਸ ਮੌਕੇ ਨਾਇਬ ਤਹਿਸੀਲਦਾਰ ਸ੍ਰੀ ਗੁਰਜੀਤ ਸਿੰਘ ਆਦਿ ਮੌਜੂਦ ਸਨ।

Leave a Reply

Your email address will not be published. Required fields are marked *