Friday, March 13
Shadow

ਸਿਹਤ ਵਿਭਾਗ ਵੱਲੋਂ 17 ਮਈ ਤੱਕ ਮਨਾਇਆ ਜਾ ਰਿਹੈ ਥੈਲੇਸੀਮੀਆ ਦਿਵਸ

ਮਾਨਸਾ 14 ਮਈ:
ਸਿਹਤ ਵਿਭਾਗ ਵੱਲੋਂ ਹਰ ਸਾਲ ਥੈਲੇਸੀਮੀਆ ਦਿਵਸ ਮਨਾਉਂਦਿਆਂ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਂਦੀ ਹੈ।  ਸਿਵਲ ਸਰਜਨ, ਡਾ.ਹਰਦੇਵ ਸਿੰਘ ਨੇ ਦੱਸਿਆ ਕਿ 17 ਮਈ ਤੱਕ ਥੈਲੀਸੀਮੀਆ ਦਿਵਸ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਥੈਲੇਸੀਮੀਆ ਅਤੇ ਹੀਮੋਫਿਲੀਆ ਇੱਕ ਜਿਨਸੀ ਰੋਗ ਹੈ,ਇਸ ਬਿਮਾਰੀ ਕਾਰਨ ਵਿਅਕਤੀ ਦੇ ਸਰੀਰ ਵਿੱਚ ਖ਼ੂਨ ਦੇ ਲਾਲ ਸੈੱਲ ਬਣਾਉਣ ਦੀ ਸ਼ਕਤੀ ਘੱਟ ਜਾਂ ਖ਼ਤਮ ਹੋ ਜਾਂਦੀ ਹੈ। ਇਸ ਦੇ ਪ੍ਰਮੁੱਖ ਲੱਛਣ ਸਰੀਰਿਕ ਵਾਧੇ ਤੇ ਵਿਕਾਸ ਵਿਚ ਦੇਰੀ, ਜ਼ਿਆਦਾ ਕਮਜ਼ੋਰੀ ਅਤੇ ਥਕਾਵਟ, ਚਿਹਰੇ ਦੀ ਬਨਾਵਟ ਵਿੱਚ ਬਦਲਾਅ, ਗਾੜ੍ਹਾ ਪਿਸ਼ਾਬ, ਚਮੜੀ ਦਾ ਪੀਲਾ ਪੈਣਾ, ਜਿਗਰ ਤੇ ਤਿੱਲੀ ਦਾ ਵਧਣਾ ਹਨ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਬੱਚੇ ਜਾਂ ਵਿਅਕਤੀ ਨੂੰ ਇਹ ਬਿਮਾਰੀ ਹੋ ਜਾਂਦੀ ਹੈ ਤਾਂ ਮਰੀਜ਼ ਨੂੰ ਹਰ 15 ਤੋਂ 20 ਦਿਨਾਂ ਬਾਅਦ ਸਾਰੀ ਉਮਰ ਖ਼ੂਨ ਚੜ੍ਹਾਉਣ ਦੀ ਜ਼ਰੂਰਤ ਪੈਂਦੀ ਹੈ। ਇਸ ਦੀ ਜਾਂਚ ਰਾਜ ਦੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ, ਫ਼ਰੀਦਕੋਟ ਦੇ ਨਾਲ ਨਾਲ ਏਮਜ਼ ਬਠਿੰਡਾ, ਸਰਕਾਰੀ ਹਸਪਤਾਲ ਲੁਧਿਆਣਾ, ਜਲੰਧਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਕੀਤੀ ਜਾਂਦਾ ਹੈ। ਪੰਜਾਬ ਰਾਜ ਵਿੱਚ ਇਸ ਦੀ ਰੋਕਥਾਮ ਲਈ ਟੈਸਟਿੰਗ ਅਤੇ ਕੌਂਸਲਿੰਗ, ਬਲੱਡ ਕੁਲੈਕਸ਼ਨ ਅਤੇ ਟਰਾਂਸਪੋਟੇਸ਼ਨ ਦੇ ਨਾਲ ਨਾਲ ਥੈਲੇਸੀਮੀਆ ਮਰੀਜ਼ਾਂ ਨੂੰ ਮੁਫਤ ਖੂਨ ਚੜ੍ਹਾਉਣ ਦਾ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਥੈਲੇਸੀਮੀਆ ਦਾ ਮਰੀਜ਼ ਅਪੰਗਤਾ ਸਰਟੀਫਿਕੇਟ ਲਈ ਵੀ ਅਪਲਾਈ ਕਰ ਸਕਦਾ ਹੈ। ਇਸ ਦਿਵਸ ਮੌਕੇ ਵਿਭਾਗ ਦੀਆਂ ਵੱਖ ਵੱਖ ਟੀਮਾਂ ਵੱਲੋਂ ਥੈਲੇਸੀਮੀਆ ਬਾਰੇ ਜਾਣੂ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਵੱਖ ਵੱਖ ਮੌਕਿਆਂ ’ਤੇ ਖੂਨ ਦਾਨ ਕਰਕੇ ਥੈਲੇਸੀਮੀਆ ਮਰੀਜਾਂ ਲਈ ਮੱਦਦਗਾਰ ਸਾਬਿਤ ਹੋ ਸਕਦੇ ਹਾਂ।

Leave a Reply

Your email address will not be published. Required fields are marked *