Friday, March 13
Shadow

ਫਸਲ ਦੀ ਰਹਿੰਦ ਖੂੰਦ ਨੂੰ ਬਿਨਾਂ ਸਾੜੇ ਆਪਣੀ 25 ਕਿੱਲੇ ਜਮੀਨ ਵਿੱਚ ਨਰਮੇ ਦੀ ਕਾਸਤ ਕਰਕੇ ਵੱਧ ਮੁਨਾਫਾ ਕਮਾ ਰਿਹਾ ਹੈ ਜ਼ਿਲ੍ਹੇ ਦਾ ਅਗਾਹ ਵਧੂ ਕਿਸਾਨ ਅਸ਼ੋਕ ਕੁਮਾਰ

ਫਾਜ਼ਿਲਕਾ 14 ਮਈ 2024
ਅਬੋਹਰ ਦਾ ਅਗਾਂਹ ਵਧੂ ਕਿਸਾਨ  ਅਸ਼ੋਕ ਕੁਮਾਰ ਆਪਣੀ 25 ਕਿੱਲੇ ਜਮੀਨ ਵਿੱਚ ਫਸਲ ਦੀ ਰਹਿੰਦ ਖੂੰਦ ਨੂੰ ਬਿਨਾਂ ਸਾੜੇ ਨਰਮੇ ਦੀ ਬਿਜਾਈ ਕੀਤੀ ਹੈ।  ਕਿਸਾਨ ਨੇ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾ ਰਿਹਾ,
ਕਿਸਾਨ ਨੇ ਦੱਸਿਆ ਕਿ ਜਦੋਂ ਤੋਂ ਉਸ ਨੇ ਆਪਣੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾ ਰਿਹਾ ਉਦੋਂ ਤੋਂ ਹੀ ਉਸ ਦੀ ਜਮੀਨ ਉਪਜਾਊ ਵੀ ਹੋਈ ਹੈ ਅਤੇ ਉਸ ਦੀ ਫਸਲ ਦਾ ਝਾੜ ਵੀ ਵਧਣਾ ਸ਼ੁਰੂ ਹੋ ਗਿਆ ਹੈ। ਕਿਸਾਨ ਨੇ ਦੱਸਿਆ ਕਿ ਪਿਛਲੇ ਸਾਲ ਵੀ ਉਸ ਦਾ 15 ਮਣ ਕਿੱਲੇ ਦੇ ਹਿਸਾਬ ਨਾਲ ਨਰਮਾ ਨਿਕਲਿਆ ਸੀ, ਕਿਸਾਨ ਨੇ ਦੱਸਿਆ ਕਿ ਫਸਲ ਦੀ ਰਹਿੰਦ ਖੂੰਹਦ ਨੂੰ ਬਿਨਾਂ ਸਾੜੇ ਅਗਲੀ ਫਸਲ ਦੀ ਬਿਜਾਈ ਕਰਨ ਨਾਲ ਉਸ ਨੂੰ ਹੁਣ ਖਾਦਾਂ ਦੀ ਵੀ ਘੱਟ ਲੋੜ ਪੈਂਦੀ ਹੈ।
ਬਲਾਕ ਖੇਤੀਬਾੜੀ ਅਫਸਰ ਡਾ. ਸੁੰਦਰ ਲਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਫਾਜ਼ਿਲਕਾ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਿਨਾਂ ਅਗਲੀ ਫਸਲ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।  ਇਸੇ ਤਹਿਤ ਹੀ ਅੱਜ ਇਸ ਕਿਸਾਨ ਦੇ ਖੇਤ ਦਾ ਦੌਰਾ ਕੀਤਾ ਗਿਆ ਅਤੇ ਪਿੰਡਾਂ ਦੇ ਲੋਕਾਂ ਨੂੰ ਵੀ ਫਸਲ ਦੀ ਰਹਿੰਦ ਖੂੰਦ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ! ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹੋਰ ਕਿਸਾਨ ਵੀ ਅਜਿਹੇ ਕਿਸਾਨਾਂ ਤੋਂ ਪ੍ਰੇਰਨਾ ਲੈ ਕੇ ਆਪਣੀ ਫਸਲ ਦੀ ਰਹਿੰਦ ਖੂੰਹਦ  ਨੂੰ ਅੱਗ ਲਗਾਏ ਬਿਨਾਂ ਅਗਲੀ ਫਸਲ ਦੀ ਬਿਜਾਈ ਕਰਨ ਅਜਿਹਾ ਕਰਨ ਨਾਲ ਉਨ੍ਹਾਂ ਦੀ ਜਮੀਨ ਦੀ ਉਪਜਾਊ ਸ਼ਕਤੀ ਵੀ ਵਧੇਗੀ ਅਤੇ ਵਾਤਾਵਰਨ ਵੀ ਪ੍ਰਦੂਸ਼ਣ ਹੋਣ ਤੋਂ ਬਚਿਆ ਰਹੇਗਾ

Leave a Reply

Your email address will not be published. Required fields are marked *