Friday, March 13
Shadow

ਨਵੀਂ ਅਨਾਜ ਮੰਡੀ, ਮਾਨਸਾ ਵਿਖੇ 22 ਮਈ ਨੂੰ ਲੱਗੇਗਾ ਕਿਸਾਨ ਸਿਖਲਾਈ ਕੈਂਪ

ਮਾਨਸਾ, 20 ਮਈ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ 22 ਮਈ, 2024, ਦਿਨ ਬੁੱਧਵਾਰ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਨਵੀਂ ਅਨਾਜ ਮੰਡੀ, ਸਿਰਸਾ ਰੋਡ, ਮਾਨਸਾ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੱਲੋਂ ਕੀਤਾ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਕਿਸਾਨ ਸਿਖਲਾਈ ਕੈਂਪ ਦੀ ਪ੍ਰਧਾਨਗੀ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ), ਪੰਜਾਬ, ਸ੍ਰੀ ਨਰਿੰਦਰ ਸਿੰਘ ਬੈਨੀਪਾਲ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਅਤੇ ਵਧੇਰੇ ਪੈਦਾਵਾਰ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਕਿਸਾਨ ਸਿਖਲਾਈ ਕੈਂਪ ਵਿੱਚ ਖੇਤੀ ਨਾਲ ਸਬੰਧਤ ਸਰਕਾਰੀ/ਅਰਧ ਸਰਕਾਰੀ ਅਦਾਰਿਆਂ ਵੱਲੋਂ ਨੁਮਾਇਸ਼ਾਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਇਸ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈ ਕੇ ਖੇਤੀਬਾੜੀ ਸਬੰਧੀ ਨਵੀਨਤਮ ਤਕਨੀਕੀ ਗਿਆਨ ਹਾਸਲ ਕਰਕੇ ਲਾਭ ਉਠਾਇਆ ਜਾਵੇ।

Leave a Reply

Your email address will not be published. Required fields are marked *