Sunday, March 15
Shadow

ਇਨਕਮ ਟੈਕਸ ਦਫ਼ਤਰ ਵਿਖੇ ਬਣਾਈ ਗਈ ਵੋਟਰ ਜਾਰਾਰੂਕਤਾ ਰੰਗੋਲੀ

ਅੰਮ੍ਰਿਤਸਰ 21 ਮਈ 2024–

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸ਼ਹਿਰ ਦੀਆਂ ਮੁੱਖ ਥਾਵਾਂ ਤੇ ਸਵੀਪ ਰੰਗੋਲੀਆਂ ਬਣਵਾਈਆਂ ਜਾ ਰਹੀਆਂ ਹਨ।ਇਸੇ ਲੜੀ ਵਜੋਂ ਇਨਕਮ ਟੈਕਸ ਵਿਖੇ ਸਵੀਪ ਰੰਗੋਲੀ ਬਣਾਈ ਗਈ।ਜਿਸਨੂੰ ਆਮ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।ਇਹਨਾਂ ਰੰਗੋਲੀਆਂ ਨੂੰ ਬਣਾਉਣ ਵਾਲੀ ਟੀਮ ਦੇ ਇੰਚਾਰਜ ਸੰਜੇ ਕੁਮਾਰ ਨੇ ਦੱਸਿਆ ਕਿ ਵੋਟ ਹਰ ਨਾਗਰਿਕ ਦਾ  ਹੱਕ ਹੈ ਅਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਇਸ ਸਬੰਧੀ ਵੱਡੇ ਪੱਧਰ ਤੇ ਸਵੀਪ ਗਤਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਉਹ ਆਪਣੇ ਰੰਗੋਲੀ ਆਰਟ ਰਾਹੀਂ ਲੋਕਾਂ ਤੱਕ ਚੋਣ ਸੁਨੇਹਾ ਪਹੁੰਚਾ ਰਹੇ ਹਨ।ਉਹਨਾਂ ਦੱਸਿਆ ਕਿ ਉਹਨਾਂ ਵਲੋਂ ਹੁਣ ਤੱਕ ਹਵਾਈ ਅੱਡੇ,ਹੈਰੀਟੇਜ ਸਟਰੀਟ,ਅਟਾਰੀ ਬਾਰਡਰ,ਜਲ੍ਹਿਆਂਵਾਲਾ ਬਾਗ ਸਮੇਤ 15 ਤੋਂ ਵੱਧ ਥਾਵਾਂ ਤੇ ਰੰਗੋਲੀ ਬਣਾਈ ਜਾ ਚੁੱਕੀ ਹੈ।ਇਸ ਮੌਕੇ ਟੀਮ ਦੇ ਹੋਰ ਮੈਂਬਰ ਸਰਬਜੀਤ ਸਿੰਘਚਰਨਜੀਤ ਸਿੰਘ,ਯੋਗਪਾਲ,ਜਗਦੀਪਕ ਸਿੰਘ,ਗੁਰਬਖ਼ਸ਼ ਸਿੰਘ ਅਤੇ ਜਗਜੀਤ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *