Tuesday, March 17
Shadow

ਜਿ਼ਲ੍ਹੇ ਦੀ ਹਦੂਦ ਅੰਦਰ ਪ੍ਰਾਈਵੇਟ ਨਜਾਇਜ ਕੈਟਲ ਮਾਰਕੀਟ ਲਗਾਉਣ ਤੇ ਜਿਲ੍ਹਾ ਮੈਜਿਸਟਰੇਟ ਨੇ ਲਗਾਈ ਪਾਬੰਦੀ

ਸ੍ਰੀ ਮੁੁਕਤਸਰ ਸਾਹਿਬ 22 ਮਈ
ਸ੍ਰੀ ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁੁਕਤਸਰ ਸਾਹਿਬ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ੍ਰੀ ਮੁੁਕਤਸਰ ਸਾਹਿਬ ਦੀ ਹਦੂਦ ਅੰਦਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਪ੍ਰਾਈਵੇਟ ਨਜਾਇਜ ਕੈਟਲ ਮਾਰਕੀਟ ਲਗਾਉਣ ਤੇ ਪੂਰਨ ਤੌਰ ਤੇ ਰੋਕ ਲਗਾ ਦਿੱਤੀ ਹੈ।
ਜਿ਼ਲ੍ਹਾ ਮੈਜਿਸਟਰੇਟ ਦੇ ਹੁਕਮ ਅਨੁਸਾਰ  ਕੁਝ ਵਪਾਰੀਆਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਪ੍ਰਾਈਵੇਟ ਨਜਾਇਜ ਕੈਟਲ ਮਾਰਕੀਟ ਲਗਾਈਆਂ ਜਾ ਰਹੀਆਂ ਹਨ ਅਤੇ ਬਿਨ੍ਹਾ ਫੀਸ ਅਦਾ ਕੀਤੇ ਪਸ਼ੂ ਬਾਹਰਲੇ ਰਾਜਾਂ ਨੂੰ ਲਿਜਾਏ ਜਾਣਾ ਗੈਰ ਕਾਨੂੰਨੀ ਹੈ।
ਜਿ਼ਲ੍ਹਾ ਮੈਜਿਸਟਰੇਟ ਦੇ ਹੁੁਕਮਾਂ ਅਨੁੁਸਾਰ ਅਗਰ ਕੋਈ ਵਿਅਕਤੀ ਪ੍ਰਾਈਵੇਟ ਨਜਾਇਜ ਕੈਟਲ ਮਾਰਕੀਟ ਲਗਾਉਦਾ  ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਹ ਹੁੁਕਮ ਤੁੁਰੰਤ ਲਾਗੂ ਹੋ ਗਏ ਹਨ ਅਤੇ 15 ਦਸੰਬਰ 2024 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *