Tuesday, March 17
Shadow

ਅਧਿਆਪਕ ਕਸ਼ਮੀਰ ਸਿੰਘ ਦਾ ਦੂਜਾ ਵੋਟਰ ਗੀਤ ‘ਆਪਣੀ ਵੋਟ’ ਹੋਇਆ ਰਿਲੀਜ਼

ਅੰਮ੍ਰਿਤਸਰ 24 ਮਈ 2024–

ਸਰਕਾਰੀ ਅਧਿਆਪਕ ਕਸ਼ਮੀਰ ਸਿੰਘ ਗਿੱਲ ਦਾ ਵੋਟਰ ਜਾਗਰੂਕਤਾ ਪੈਦਾ ਕਰਨ ਵਾਲਾ ਦੂਜਾ ਗੀਤ ਆਪਣੀ ਵੋਟ’ ਅੱਜ ਰਿਲੀਜ਼ ਕੀਤਾ ਗਿਆ।ਜ਼ਿਲ੍ਹੇ ਵਿੱਚ ਵੋਟਰ ਜਾਗਰੂਕਤਾ ਗਤੀਵਿਧੀਆਂ ਦੀ ਕਮੇਟੀ ਦੇ ਮੁੱਖੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਿਕਾਸ ਕੁਮਾਰ ਨੇ ਗੀਤ ਰਿਲੀਜ਼ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਭਾਰਤ ਵਿੱਚ ਚੋਣਾਂ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾਇਆ ਜਾਂਦਾ ਹੈ ਅਤੇ ਇਸ ਵਿੱਚ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ।ਉਹਨਾਂ ਅਧਿਆਪਕ ਕਸ਼ਮੀਰ ਸਿੰਘ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸ਼੍ਰੀ ਕਸ਼ਮੀਰ ਸਿੰਘ ਵਰਗੇ ਅਧਿਆਪਕ ਸਾਡੇ ਸਮਾਜ ਲਈ ਚਾਨਣ-ਮੁਨਾਰਾ ਹਨਜੋ ਅਧਿਆਪਨ ਦੇ ਨਾਲ-ਨਾਲ ਸਮਾਜ ਲਈ ਨਿਵੇਕਲੀਆਂ ਕੋਸ਼ਸ਼ਾਂ ਕਰਦੇ ਰਹਿੰਦੇ ਹਨ।ਉਹਨਾਂ ਕਿਹਾ ਕਿ ਇਸ ਗੀਤ ਨੂੰ ਵੱਧ ਤੋਂ ਵੱਧ ਸੋਸ਼ਲ ਮੀਡੀਆ ਉੱਪਰ ਸ਼ੇਅਰ ਕੀਤਾ ਜਾਵੇ।ਇਸ ਮੌਕੇ ਅਧਿਆਪਕ ਕਸ਼ਮੀਰ ਸਿੰਘ ਨੇ ਕਿਹਾ ਕਿ ਇਹ ਗੀਤ ਉਹਨਾਂ ਦੀ ਆਪਣੀ ਰਚਨਾ ਹੈ ਅਤੇ ਉਹਨਾਂ ਇਸਨੂੰ ਵਿਸ਼ੇਸ਼ ਤੌਰ ਤੇ ਵੋਟਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤਾ ਹੈ।ਜਿਕਰਯੋਗ ਹੈ ਕਿ ਕਸ਼ਮੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਸੰਗਤਪੁਰਾ ਵਿਖੇ ਅਰਥ-ਸਾਸ਼ਤਰ ਦੇ ਅਧਿਆਪਕ ਹਨ ਅਤੇ ਸਿੱਖਿਆ ਵਿਭਾਗ ਵਿੱਚ ਪਿਛਲੇ 20 ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।ਉਹ ਸਿੱਖਿਆ ਵਿਭਾਗ ਲਈ ਵੀ ਕਈ ਅਹਿਮ ਪੋ੍ਰਜੈਕਟਾਂ ਤੇ ਕੰਮ ਕਰ ਚੁੱਕੇ ਹਨ ਅਤੇ ਸੋਸ਼ਲ ਮੀਡੀਆ ਤੇ ਅਕਸਰ ਵਿਿਦਆਰਥੀਆਂ ਲਈ ਸਿੱਖਿਆ ਦਾਇਕ ਵੀਡੀਓਜ਼ ਬਣਾਉਂਦੇ ਰਹਿੰਦੇ ਹਨ।ਇਸ ਮੌਕੇ ਸੁਪਰਟੈਂਡੈਂਟ ਸ਼੍ਰੀ ਦਿਨੇਸ਼ ਸੂਰੀ,ਵਿਨੋਦ ਲੂਥਰਾਮੈਡਮ ਸੁਮਨਵਿਨੀਤ ਕੁਮਾਰਗਗਨਦੀਪ ਅਤੇ ਕਈ ਸੈਕਟਰ ਅਫ਼ਸਰ ਹਾਜ਼ਰ ਸਨ।

Leave a Reply

Your email address will not be published. Required fields are marked *