ਸਕੂਲ ਆਫ਼ ਐਮੀਨੈਂਸ ’ਚ ਦਾਖਲੇ ਲਈ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਵਿਖੇ 30 ਮਾਰਚ ਨੂੰ ਵਿਦਿਆਰਥੀਆਂ ਲਈ ਇੱਕ ਦਿਨ ਦੀ ਛੁੱਟੀ ਘੋਸ਼ਿਤ

ਮਾਨਸਾ, 26 ਮਾਰਚ :
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲੇ ਲਈ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਵਿੱਚ 30 ਮਾਰਚ, 2024 ਨੂੰ ਇੱਕ ਦਿਨ ਦੀ ਛੁੱਟੀ (ਸਿਰਫ਼ ਸਕੂਲਾਂ ਦੇ ਵਿਦਿਆਰਥੀਆਂ ਲਈ) ਘੋਸ਼ਿਤ ਕੀਤੀ ਹੈ।
ਹੁਕਮ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਵੱਲੋਂ ਪ੍ਰਾਪਤ ਪੱਤਰ ਅਨੁਸਾਰ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲੇ ਲਈ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਪ੍ਰੀਖਿਆ 30 ਮਾਰਚ 2024 ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 01.00 ਵਜੇ ਤੱਕ 28 ਸਕੂਲਾਂ ਵਿੱਚ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਪ੍ਰੀਖਿਆ ਸ.ਸ.ਸ. ਮੁੰਡੇ, ਮਾਨਸਾ (ਨੋਡਲ ਸੈਂਟਰ), ਸ.ਸ.ਸ. ਕੁੜੀਆਂ ਮਾਨਸਾ, ਗਾਂਧੀ ਸ.ਸ.ਸ ਮਾਨਸਾ, ਮਾਈ ਨਿੱਕੋ ਦੇਵੀ ਸਕੂਲ ਮਾਨਸਾ, ਸਮਰ ਫੀਲਡ ਪਬਲਿਕ ਸਕੂਲ ਮਾਨਸਾ, ਦਸ਼ਮੇਸ਼ ਪਬਲਿਕ ਸਕੂਲ ਮਾਨਸਾ, ਸ.ਸ.ਸ. ਖ਼ਿਆਲਾ ਕਲਾਂ ਮੁੰਡੇ/ਕੁੜੀਆਂ, ਸ.ਸ.ਸ. ਕੋਟੜਾ ਕਲਾਂ, ਸ.ਸ.ਸ. ਭੈਣੀ ਬਾਘਾ, ਸ.ਸ.ਸ. ਭੀਖੀ (ਮੁੰਡੇ), ਸ.ਸ.ਸ. ਰੱਲਾ (ਕੁੜੀਆਂ), ਸ.ਹ.ਸ ਰੱਲਾ (ਮੁੰਡੇ), ਸ.ਸ.ਸ. ਸਰਦੂਲਗੜ੍ਹ ਮੁੰਡੇ/ਕੁੜੀਆਂ, ਸ.ਸ.ਸ. ਫੱਤਾ ਮਾਲੋਕਾ ਅਤੇ ਸ.ਸ.ਸ. ਝੁਨੀਰ ਵਿਖੇ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ.ਸ.ਸ. ਭੰਮੇ ਕਲਾਂ, ਦਸਮੇਸ਼ ਕਾਨਵੈਂਟ ਸ.ਸ.ਸ. ਸਰਦੂਲਗੜ੍ਹ, ਸ.ਸ.ਸ. ਮੀਰਪੁਰ ਕਲਾਂ, ਸ.ਸ.ਸ. ਕਰੰਡੀ, ਸ.ਸ.ਸ. ਖੈਰਾ ਖੁਰਦ, ਸ.ਸ.ਸ. ਬੁਢਲਾਡਾ ਕੁੜੀਆਂ/ਮੁੰਡੇ, ਮੰਨੂ ਵਾਟਿਕਾ ਸਕੂਲ ਬੁਢਲਾਡਾ, ਸ.ਸ.ਸ. ਬੋਹਾ ਮੁੰਡੇ/ਕੁੜੀਆਂ, ਸ਼੍ਰੀ ਹਿੱਤ ਅਭਿਲਾਸ਼ੀ ਸ.ਸ. ਸਕੂਲ ਬੁਢਲਾਡਾ, ਸ.ਸ.ਸ. ਦਾਤੇਵਾਸ, ਸ.ਸ.ਸ. ਬਰੇਟਾ ਮੁੰਡੇ ਕੁੜੀਆਂ, ਸ.ਹ.ਸ. ਬਹਾਦਰਪੁਰ ਅਤੇ ਸ.ਹ.ਸ. ਗੁਰਨੇ ਕਲਾਂ ਵਿਖੇ ਇਹ ਪ੍ਰੀਖਿਆ ਕਰਵਾਈ ਜਾ ਰਹੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਸ ਪ੍ਰੀਖਿਆ ਵਿੱਚ ਕਿਸੇ ਕਿਸਮ ਦੇ ਵਿਘਨ ਪੈਣ ਤੋਂ ਰੋਕਣ ਲਈ ਨਿਰਧਾਰਿਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਇੱਕ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ ਤਾਂ ਜੋ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀ ਸਹੀ ਢੰਗ ਨਾਲ ਪ੍ਰੀਖਿਆ ਦੇ ਸਕਣ। ਉਪਰੋਕਤ ਸਕੂਲਾਂ ਦਾ ਸਾਰਾ ਸਟਾਫ਼ ਆਮ ਦੀ ਤਰ੍ਹਾਂ ਸਕੂਲਾਂ ਵਿੱਚ ਹਾਜ਼ਰ ਰਹੇਗਾ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੇ ਤਹਿਤ ਹੋਵੇਗੀ।
ਇਹ ਹੁਕਮ 30 ਮਾਰਚ 2024 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *