ਚੰਡੀਗੜ੍ਹ ਦੇ ਸੈਕਟਰ 52 ਦੀ ਫਰਨੀਚਰ ਮਾਰਕੀਟ ਵਿਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਫਰਨੀਚਰ ਸੜ ਕੇ ਸੁਆਹ ਹੋ ਗਿਆ,ਸੈਕਟਰ-52 ਚੰਡੀਗੜ੍ਹ ਮੁਹਾਲੀ ਬਾਰਡਰ ‘ਤੇ ਹੈ,ਇਥੇ ਚੰਡੀਗੜ੍ਹ ਦੀ ਮਸ਼ਹੂਰ ਫਰਨੀਚਰ ਮਾਰਕੀਟ ਹੈ,ਮੰਗਲਵਾਰ ਸਵੇਰੇ ਕਰੀਬ 10 ਵਜੇ ਮਾਰਕੀਟ ਵਿਚ ਅੱਗ ਲੱਗ ਗਈ,ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ,ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ (Fire Brigade) ਦੀਆਂ 7 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ,ਅੱਗ ‘ਤੇ ਕੁੱਝ ਹੱਦ ਤਕ ਕਾਬੂ ਪਾ ਲਿਆ ਗਿਆ ਹੈ,ਇਸ ਦੌਰਾਨ ਲੋਕਾਂ ਨੇ ਬਾਲਟੀਆਂ ਦੀ ਵਰਤੋਂ ਕਰਕੇ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ।