Shadow

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਗੋਇੰਦਵਾਲ ਸਾਹਿਬ ਵਿਖੇ 26 ਨੂੰ ਹੋਵੇਗਾ ਵਿਸ਼ਾਲ ਸਮਾਗਮ

ਤਰਨ ਤਾਰਨ/ਗੋਇੰਦਵਾਲ ਸਾਹਿਬ, 24 ਅਗਸਤ :
‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ 26 ਅਗਸਤ ਨੂੰ ਇਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਅੱਜ ਸਮਾਗਮ ਵਾਲੇ ਸਥਾਨ ‘ਤੇ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਲਈ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਜਾ ਰਹੇ ਹਨ।

ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪ੍ਰੋਗਰਾਮ ਦੀ ਰੂਪ-ਰੇਖਾ, ਸੁਰੱਖਿਆ ਪ੍ਰਬੰਧਾਂ ਅਤੇ ਤਾਲਮੇਲ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ  ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਸਟੇਜ, ਸ਼ਾਮਿਆਨੇ, ਸਜਾਵਟ, ਸਾਊਂਡ, ਵੱਖ-ਵੱਖ ਬਲਾਕਾਂ, ਸਫ਼ਾਈ, ਪੀਣ ਵਾਲੇ ਪਾਣੀ, ਰਿਫਰੈਸ਼ਮੈਂਟ, ਨਿਰਵਿਘਨ ਬਿਜਲੀ ਸਪਲਾਈ, ਪਖਾਨੇ, ਸਿਹਤ ਸੇਵਾਵਾਂ, ਬੈਰੀਕੇਡਿੰਗ, ਟ੍ਰੈਫਿਕ ਪ੍ਰਬੰਧਨ ਅਤੇ ਪਾਰਕਿੰਗ ਆਦਿ ਦੇ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜਾ ਲਿਆ। ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਮਿਹਨਤ ਨਾਲ ਕੰਮ ਕਰਨ ਦਾ ਸੱਦਾ ਦਿੱਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ, ਐੱਸ.ਡੀ.ਐੱਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਐੱਸ.ਡੀ.ਐੱਮ ਖਡੂਰ ਸਾਹਿਬ ਸੰਜੀਵ ਸ਼ਰਮਾ, ਐੱਸ.ਡੀ.ਐੱਮ ਪੱਟੀ ਅਮਨਦੀਪ ਸਿੰਘ, ਐੱਸ.ਡੀ.ਐੱਮ ਭਿੱਖੀਵਿੰਡ ਜਗਦੀਪ ਸਿੰਘ, ਐਸ.ਪੀ ਡਾ. ਰਿਪੁਤਾਮਨ ਸਿੰਘ ਡੀ.ਐੱਸ.ਪੀ ਜਸਪਾਲ ਸਿੰਘ, ਡੀ.ਐੱਸ.ਪੀ ਹਰਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੂਪ੍ਰੀਆ ਸਿੰਘ, ਸਿਵਲ ਸਰਜਨ ਡਾ. ਸੰਦੀਪ ਧਵਨ, ਡੀ.ਐਫ.ਐਸ.ਸੀ ਹਰਵੀਨ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦੇਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *