Thursday, March 12
Shadow

ਜੰਡ ਵਾਲਾ ਖਰਤਾ ਦੇ ਅਧੀਨ ਪੈਂਦੇ ਪਿੰਡ ਵਿਖੇ ਮਲੇਰੀਆ ਕੈਂਪ ਲਗਾਇਆ

ਫਾਜਿਲਕਾ 15 ਜੂਨ

ਸਿਵਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਅਤੇ ਜਿਲ੍ਹਾ ਐਪੀਡਮੈਲੋਜਿਸਟ ਡਾ ਸੁਨੀਤਾ ਕੰਬੋਜ਼ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਸ ਐਮ ਓ ਡਾ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਜੰਡ ਵਾਲਾ ਖਰਤਾ ਦੇ ਅਧੀਨ ਪੈਂਦੇ ਪਿੰਡ ਵੱਡੀ ਉਡੀਆ ਵਿਖੇ ਮਲੇਰੀਆ ਕੈਂਪ ਲਗਾਇਆ ਗਿਆ।

ਇਸ ਮੌਕੇ ਵਿਜੇ ਕੁਮਾਰ ਐੱਸ ਆਈ ਨੇ ਹਾਜਰ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਇਹ ਮੱਛਰ ਘਰਾਂ ਵਿੱਚ ਸਾਫ ਅਤੇ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਹ ਮਾਦਾ ਐਨੋਫਲੀਜ ਮੱਛਰ ਰਾਤ ਸਮੇਂ ਕੱਟਦਾ ਹੈ। ਮਲੇਰੀਆ ਦੇ ਲੱਛਣ ਤੇਜ ਖੁਬਾਰ, ਸਿਰ ਦਰਦ, ਘਬਰਾਹਟ, ਉਲਟੀਆ ਲੱਗਣਾ, ਖੁਬਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਣਾ ਹਨ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬੁਲਕੁੱਲ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਸਿਹਤ ਕਰਮਚਾਰੀ ਪ੍ਰਦੀਪ ਕੁਮਾਰ, ਗੀਤਾ ਰਾਣੀ(ਏ.ਐਨ.ਐਮ) ਆਸਾ ਵਰਕਰ ਨਿਰਮਲਾ ਰਾਣੀ, ਆਂਗਣਵਾੜੀ ਵਰਕਰ ਕਾਂਤਾ ਦੇਵੀ ਆਦਿ ਹਾਜਰ ਸਨ।

Leave a Reply

Your email address will not be published. Required fields are marked *