ਆਮ ਆਦਮੀ ਕਲੀਨਿਕ ਦੇ ਰਹੇ ਨੇ ਲੋਕਾਂ ਨੂੰ ਮੁਢਲੀ ਪੱਧਰ ’ਤੇ ਬੇਤਹਰੀਨ ਇਲਾਜ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਜਨਵਰੀ, 2024:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਜ਼ਿਲ੍ਹੇ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕਾਂ ਦਾ ਲਾਹਾ ਰੋਜ਼ਾਨਾ ਵੱਡੀ ਗਿਣਤੀ ’ਚ ਆਮ ਲੋਕ ਲੈ ਰਹੇ ਹਨ, ਜਿਸ ਤਹਿਤ ਹਰ ਤਰ੍ਹਾਂ ਦੀਆਂ ਦਵਾਈਆਂ ਤੇ ਲੋੜੀਂਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿੱਚ ਇੱਕ ਵੱਡੀ ਪੁਲਾਂਘ ਸਾਬਿਤ ਹੋਈ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਾਰਜਸ਼ੀਲ 34 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 07,52,164 ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਕਰੀਬ 01,10,624 ਮਰੀਜ਼ਾਂ ਦੇ ਮੁਫ਼ਤ ਲੋੜੀਂਦੇ ਲੈਬ ਟੈਸਟ ਵੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਮੁਢਲੀਆਂ ਸਿਹਤ ਸਹੂਲਤਾਂ, ਚੈਕਅੱਪ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਖੋਲ੍ਹੇ ਗਏ ਇਹ ਆਮ ਆਦਮੀ ਕਲੀਨਿਕ ਰੋਜ਼ਾਨਾ ਹਜ਼ਾਰਾਂ ਮਰੀਜ਼ਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਆਪਣੇ ਘਰਾਂ ਦੇ ਨੇੜੇ ਸਿਹਤ ਜਾਂਚ ਅਤੇ ਦਵਾਈ ਦੀ ਮੁੱਢਲੀ ਸਿਹਤ ਸਹੂਲਤ ਪ੍ਰਦਾਨ ਕਰ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਖੇ ਵੱਡੀ ਗਿਣਤੀ ’ਚ ਦਵਾਈਆਂ ਉਪਲਬਧ ਕਰਵਾਉਣ ਤੋਂ ਇਲਾਵਾ ਐਚ.ਬੀ., ਬਲੱਡ ਸ਼ੂਗਰ, ਬਲੱਡ ਗਰੁੱਪ, ਐਚ. ਆਈ.ਵੀ., ਐਚ.ਸੀ.ਵੀ. (ਕਾਲਾ ਪੀਲੀਆ), ਐਚ.ਬੀ.ਐਸ.ਏ.ਜੀ. (ਜਿਗਰ ਦੀਆਂ ਬਿਮਾਰੀਆਂ ਨਾਲ ਸਬੰਧਤ), ਵੀ.ਡੀ.ਆਰ.ਐਲ. (ਗਰਭ ਦੌਰਾਨ ਜਾਂਚ), ਪਿਸ਼ਾਬ ਰਾਹੀਂ ਸ਼ੂਗਰ ਦੀ ਜਾਂਚ, ਪਿਸ਼ਾਬ ਰਾਹੀਂ ਅਲਬੁਮੇਨ ਦੀ (ਪੀਲੀਆ) ਜਾਂਚ, ਪਿਸ਼ਾਬ ਰਾਹੀਂ ਗਰਭ ਦੀ ਜਾਂਚ, ਖੂਨ ਰਾਹੀਂ ਮਲੇਰੀਆ ਦੀ ਜਾਂਚ ਆਦਿ ਟੈਸਟ ਮੁਫ਼ਤ ਕੀਤੇ ਜਾਂਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਸਪਤਾਲਾਂ ਵਿੱਚ ਇਲਾਜ ਲਈ ਲੰਬਾ ਇੰਤਜ਼ਾਰ ਕਰਨ ਦੀ ਪ੍ਰੇਸ਼ਾਨੀ ਨੂੰ ਘਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ ਸਰਕਾਰੀ ਹਸਪਤਾਲਾਂ ਵਿੱਚ ਓ.ਪੀ.ਡੀ. ਦਾ ਦਬਾਅ ਪਹਿਲਾਂ ਤੋਂ ਘਟਿਆ ਹੈ, ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਦਵਾਈਆਂ ਅਤੇ ਚੈਕਅੱਪ ਦੀ ਸਹੂਲਤ ਮਿਲ ਰਹੀ ਹੈ।
ਸਰਕਾਰੀ ਹਸਪਤਾਲ ਵੀ ਹੁਣ ਓ.ਪੀ.ਡੀ. ਦੇ ਬੋਝ ਤੋਂ ਕਾਫੀ ਹੱਦ ਤੱਕ ਮੁਕਤ ਹੋ ਰਹੇ ਹਨ ਅਤੇ ਮਾਹਿਰ ਡਾਕਟਰ ਅਤੇ ਮੈਡੀਕਲ ਸਟਾਫ਼ ਲਗਾਤਾਰ ਗੰਭੀਰ ਮਰਜ਼ ਵਾਲੇ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ।

Leave a Reply

Your email address will not be published. Required fields are marked *