ਕਾਰਜਕਾਰੀ ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ , ਡੱਬਵਾਲਾ ਕਲਾ ਅਤੇ ਖੁਈਖੇੜਾ ਦਾ ਦੌਰਾ

ਫਾਜ਼ਿਲਕਾ 16 ਫਰਵਰੀ

ਆਮ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ‘ਤੇ ਹਸਪਤਾਲਾਂ ਦਾ ਨਿਰੀਖਣ ਕੀਤਾ ਜਾਂਦਾ ਹੈ। ਇਸ ਤਹਿਤ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਸਿਵਲ ਹਸਪਤਾਲ ਫਾਜ਼ਿਲਕਾ, ਡੱਬਵਾਲਾ ਕਲਾ ਅਤੇ ਖੂਈਖੇਜਾ ਵਿਖੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਸੀਨੀਅਰ ਮੈਡੀਕਲ ਅਫਸਰ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ।

ਚੈਕਿੰਗ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਫਾਜ਼ਿਲਕਾ ਦੇ ਐਮਰਜੈਂਸੀ ਵਾਰਡ, ਜਨਰਲ ਵਾਰਡ, ਜੱਚਾ-ਬੱਚਾ ਵਿੰਗ ਅਤੇ ਐਂਬੂਲੈਂਸ ਸੇਵਾ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਇਸ ਦੇ ਨਾਲ ਹੀ ਡੱਬਵਾਲਾ ਕਲਾ ਅਤੇ ਖੂਈਖੇਜਾ ਵਿਖੇ ਸਟਾਫ ਦੀ ਹਾਜ਼ਰੀ, ਸਫਾਈ, ਸਟਾਕ ਰਜਿਸਟਰ ਆਦਿ ਦੀ ਵੀ ਚੈਕਿੰਗ ਕੀਤੀ ਗਈ।

ਇਸ ਮੌਕੇ ਡਾ. ਕਵਿਤਾ ਸਿੰਘ ਨੇ ਸਿਵਲ ਹਸਪਤਾਲ ਫਾਜ਼ਿਲਕਾ ਦੇ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਲੋਕਾਂ ਨੂੰ ਸਿਹਤ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਇਸ ਮੌਕੇ ਉਨ੍ਹਾਂ ਨਾਲ ਡਾ. ਐਡੀਸਨ ਐਰਿਕ, ਡਾ. ਰੋਹਿਤ ਗੋਇਲ, ਲੇਖਾਕਾਰ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਸੰਜੀਵ ਕੁਮਾਰ ਗਰੋਵਰ, ਪਾਰਸ ਕਟਾਰੀਆ ਅਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *