ਵਧੀਕ ਮੁੱਖ ਚੋਣ ਅਫ਼ਸਰ ਨੇ ਮੋਗਾ ਵਿਖੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ, ਤਸੱਲੀ ਪ੍ਰਗਟਾਈ

ਮੋਗਾ, 29 ਮਈ (000) – ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਾਂ 1 ਜੂਨ, 2024 ਨੂੰ ਪੈਣੀਆਂ ਹਨ ਅਤੇ ਗਿਣਤੀ 4 ਜੂਨ ਨੂੰ ਹੋਵੇਗੀ। ਲੋਕ ਸਭਾ ਹਲਕਾ ਫਰੀਦਕੋਟ ਅਧੀਨ ਪੈਂਦੇ ਚਾਰ ਵਿਧਾਨ ਸਭਾ ਹਲਕਿਆਂ ਮੋਗਾ, ਧਰਮਕੋਟ, ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਦੀ ਗਿਣਤੀ ਸਥਾਨਕ ਸਰਕਾਰੀ ਆਈ ਟੀ ਆਈ ਵਿਖੇ ਹੋਵੇਗੀ। ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਅੱਜ ਵਧੀਕ ਮੁੱਖ ਚੋਣ ਅਧਿਕਾਰੀ ਸ੍ਰੀ ਹਰੀਸ਼ ਨਈਅਰ ਨੇ ਜ਼ਾਇਜਾ ਲਿਆ ਅਤੇ ਪ੍ਰਬੰਧਾਂ ਉੱਤੇ ਤਸੱਲੀ ਪ੍ਰਗਟਾਈ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਚੋਣ ਅਫ਼ਸਰ (ਡੀ.ਈ.ਓ) ਕਮ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਵਧੀਕ ਮੁੱਖ ਚੋਣ ਅਧਿਕਾਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਈ.ਵੀ.ਐਮਜ਼ ਤੇ ਸਖ਼ਤ ਨਜ਼ਰ ਰੱਖਣ। ਉਨ੍ਹਾਂ ਕਿਹਾ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਈ.ਵੀ.ਐਮਜ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਮਸ਼ੀਨਾਂ ਦੀ ਨਿਰਪੱਖ ਢੰਗ ਨਾਲ ਸੁਰੱਖਿਆ ਕਰਨਾ ਸਾਡਾ ਮੁੱਖ ਫਰਜ਼ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਢੁਕਵੀਂ ਸੁਰੱਖਿਆ ਤੈਨਾਤੀ ਯੋਜਨਾ ਉਲੀਕਣ, ਤਾਂ ਜੋ ਸਟਰਾਂਗ ਰੂਮ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਉਹਨਾਂ ਨੇ ਉਥੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਵੀ ਜਾਂਚ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਨੂੰ ਵੀ ਸਟਰਾਂਗ ਰੂਮ ਵਾਲੇ ਖੇਤਰਾਂ ਵਿੱਚ ਜਾਣ ਦੀ ਇਜਾਜ਼ਤ ਨਾ ਦਿੱਤੀ ਜਾਵੇ ਅਤੇ ਅਧਿਕਾਰੀਆਂ ਦੀ ਐਂਟਰੀ ਨੂੰ ਇੱਕ ਵਿਸ਼ੇਸ਼ ਲੌਗ ਬੁੱਕ ਵਿੱਚ ਦਰਜ ਕੀਤਾ ਜਾਣਾ ਚਾਹੀਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣਾਂ ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਚੋਣ ਅਧਿਕਾਰੀਆਂ ਨੂੰ ਕੁਝ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।

Leave a Reply

Your email address will not be published. Required fields are marked *