ਅੰਮ੍ਰਿਤਸਰ ਵਿਕਾਸ ਅਥਾਰਟੀ ,ਪੁੱਡਾ ਨੇ ਅਣ-ਅਧਿਕਾਰਤ ਕਲੋਨਰਾਈਜਰਾਂ ਵਿਰੁੱਧ ਚੁੱਕੇ ਸਖ਼ਤ ਕਦਮ, ਅਣ-ਅਧਿਕਾਰਤ ਕਲੋਨੀਆਂ ਦੇ ਕੰਮ ਰੁਕਵਾਏ

ਅੰਮ੍ਰਿਤਸਰ 18 ਜੁਲਾਈ 2024–

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਡਾ. ਰਜਤ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁੱਡਾ ਦੇ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਪਿੰਡ ਕਾਲਾ ਘਨੁੰਪੁਰ ਅਤੇ ਗੌਂਸਾਬਾਦਰਾਮਤੀਰਥ ਰੋਡ ਤੇ ਬਣ ਰਹੀਆਂ ਅਣ ਅਧਿਕਾਰਤ ਕਲੋਨੀਆਂ ਦਾ ਕੰਮ-ਕਾਜ ਰੁਕਵਾ ਦਿੱਤਾ ਗਿਆ।

ਜ਼ਿਲਾ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਗੌਂਸਾਬਾਦ ਵਿਖੇ ਵਿਕਸਿਤ ਹੋਈ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਵੱਖ-ਵੱਖ ਸਮੇਂ ਤੇ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੌਮੋਲੀਸ਼ਨ ਦੀ ਕਾਰਵਾਈ ਵੀ ਕੀਤੀ ਗਈ। ਇਨਾਂ ਕਲੋਨੀਆਂ ਦੇ ਮਾਲਕਾਂ ਨੂੰ ਕਈ ਵਾਰੀ ਕਲੋਨੀਆਂ ਰੈਗੂਲਰ ਕਰਵਾਉਣ ਅਤੇ ਪੰਜਾਬ ਸਰਕਾਰ ਵੱਲੋਂ ਪੁੱਡਾ ਲਈ ਤੈਅ ਕੀਤੇ ਗਏ ਨਿਯਮਾਂ ਅਨੁਸਾਰ ਚੱਲਣ ਲਈ ਕਿਹਾ ਗਿਆ ਸੀ। ਪਰ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਇਸਦੀ ਕੋਈ ਪ੍ਰਵਾਹ ਨਹੀਂ ਕੀਤੀ ਅਤੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਿਸ ਦੇ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਕਲੋਨੀ ਵਿਰੁੱਧ ਐਫ.ਆਈ.ਆਰ. ਦਰਜ ਕਰਨ ਲਈ ਐਸ.ਐਸ.ਪੀ ਦਿਹਾਤੀਅੰਮ੍ਰਿਤਸਰ ਨੂੰ ਲਿਖਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਅੱਜ ਇਸ ਕਲੋਨੀ ਦਾ ਦੁਬਾਰਾ ਮੌਕਾ ਚੈਕ ਕਰਨ ਉਪਰੰਤ ਪਾਇਆ ਗਿਆ ਕਿ ਕਲੋਨਾਈਜ਼ਰ ਵੱਲੋਂ ਇਸ ਕਲੋਨੀ ਦੀ ਐਕਸਟੈਂਸ਼ਨ ਕੀਤੀ ਜਾ ਰਹੀ ਹੈਜਿਸ ਤਹਿਤ ਜਿਲ੍ਹਾ ਟਾਉਨ ਪਲੈਨਰ ਵੱਲੋਂ ਮੁੱਖ ਥਾਣਾ ਅਫਸਰਕੰਬੋਹ ਨਾਲ ਫੋਨ ਤੇ ਰਾਫਤਾ ਕਾਇਮ ਕਰਦੇ ਹੋਏ ਇਸ ਕਲੋਨੀ ਤੇ ਕੰਨੂਨੀ ਕਾਰਵਾਈ ਕਰਨ ਲਈ ਕਿਹਾ ਗਿਆ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ 3 ਤੋਂ 7 ਸਾਲ ਦੀ ਕੈਦ ਅਤੇ 2 ਤੋਂ 5 ਲੱਖ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ ।

ਇਸ ਤੋਂ ਇਲਾਵਾ ਜਿਲ੍ਹਾ ਟਾਊਨ ਪਲਾਨਰ ਅਤੇ ਫੀਲਡ ਸਟਾਫ ਵੱਲੋਂ ਵਾਰ-ਵਾਰ ਪਿੰਡ ਕਾਲਾ ਘਨੁਪੁੰਰਰਾਮਤੀਰਥ ਰੋਡ ਉੱਪਰ ਪੈਂਦੀ ਅਣ-ਅਧਿਕਾਰਤ ਕਲੋਨੀ ਦਾ ਮੌਕਾ ਚੈਕ ਕਰਦੇ ਹੋਏ ਅੱਜ ਪਾਪਰਾ ਐਕਟ-1995 ਤਹਿਤ ਨੋਟਿਸ ਜਾਰੀ ਕਰਦਿਆਂ ਇਸ ਕਲੋਨੀ ਦਾ ਕੰਮ ਬੰਦ ਕਰਵਾਇਆ ਗਿਆ ਅਤੇ ਮੁੱਖ ਥਾਣਾ ਅਫਸਰਛੇਹਰਟਾ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ। ਜਿਲ੍ਹਾ ਟਾਉਨ ਪਲੈਨਰਅੰਮ੍ਰਿਤਸਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ ਵਿਚ ਆਪਣੇ ਪਲਾਟ ਨਾ ਲੈਣ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ ਅਤੇ ਉਹ ਕਿਸੇ ਵੀ ਕਲੋਨੀ ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਵਿਭਾਗ ਪਾਸੋਂ ਮੰਜੂਰੀ/ ਐਨ.ੳ.ਸੀ ਦੀ ਮੰਗ ਜ਼ਰੂਰ ਕਰਨ।

Leave a Reply

Your email address will not be published. Required fields are marked *