ਸਿਵਲ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ

ਫਰੀਦਕੋਟ 9 ਅਕਤੂਬਰ(       ) ਸਿਵਲ ਸਰਜਨ ਫਰੀਦਕੋਟ ਡਾ.ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਡਾ.ਪਰਮਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਿਭਾਗ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੋਕੇ ਡਾ.ਜੀਵਨਜੋਤ , ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ,ਨੋਡਲ ਅਫਸਰ ਆਈ.ਈ.ਸੀ ਗਤੀਵਿਧੀਆਂ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਅਤੇ ਆਰ.ਐਮ.ਐਨ.ਸੀ.ਐਚ ਕੌਂਸਲਰ ਲਵਲੀ ਚਾਵਲਾ ਨੇ ਹਾਜਰ ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਕੇਅਰ ਕੰਪੈਂਨੀਅਨ ਪ੍ਰੋਗਰਾਮ ਬਾਰੇ ਵਿਸਥਾਰ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਗਰਭ ਅਵੱਸਥਾ ਦੌਰਾਨ ਖਤਰੇ ਦੇ ਚਿੰਨ੍ਹਾਂ ਅਤੇ ਨਿਯਮਿਤ ਜਾਂਚ ਸਬੰਧੀ ਵਿਸਥਾਰ ਜਾਣਕਾਰੀ ਦਿੱਤੀ।ਸਿਹਤ ਅਧਿਕਾਰੀਆਂ ਨੇ ਹਰ ਬੁੱਧਵਾਰ ਮਨਾਏ ਜਾਂਦੇ ਵਿਸ਼ੇਸ਼ ਮਮਤਾ ਦਿਵਸ ਅਤੇ ਗੈਰ-ਸੰਚਾਰੀ ਰੋਗਾਂ ਲਈ ਪਿੰਡਾਂ ਵਿੱਚ ਲਗਾਏ ਜਾ ਰਹੇ ਸਕਰੀਨਿੰਗ ਕੈਂਪਾਂ ਬਾਰੇ ਵੀ ਲੋਕਾਂ ਨੂੰ ਸੁਚੇਤ ਕੀਤਾ।

ਉਨਾਂ ਦੱਸਿਆ ਕਿ ਜੱਚਾ-ਬੱਚਾ ਦੀ ਤੰਦਰੁਸਤੀ ਲਈ ਸਿਹਤ ਵਿਭਾਗ ਹਰ ਸੰਭਵ ਉਪਰਾਲੇ ਕਰ ਰਿਹਾ ਹੈ। ਇਸੇ ਤਹਿਤ ਸਿਹਤ ਕੇਂਦਰਾਂ ਤੇ ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ ਤੋਂ ਸੰਸਥਾਗਤ ਜਣੇਪੇ ਦੌਰਾਨ ਨਿਯਮਿਤ ਜਾਂਚ, ਟੀਕਾਕਰਨ ਅਤੇ ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦੇਣ ਅਤੇ ਵਿਭਾਗ ਅਧੀਨ ਮੁਹੱਈਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਜਾਂਦੀ ਹੈ।ਉਨਾਂ ਇਸ ਦਿਵਸ ਮੌਕੇ ਪਹੁੰਚੇ ਲੋਕਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ, ਬੱਚਿਆਂ ਦਾ ਸਹੀ ਵਾਧਾ ਤੇ ਵਿਕਾਸ, ਪਰਿਵਾਰ ਨਿਯੋਜਨ ਅਤੇ ਬੇਟੀ ਬਚਾਓ-ਬੇਟੀ ਪੜਾਓ ਸਬੰਧੀ ਵੀ ਵਿਸਥਾਰ ਜਾਣਕਾਰੀ ਸਾਂਝੀ ਕੀਤੀ।ਅੰਤ ਵਿੱਚ ਮਾਸ ਮੀਡੀਆ ਬਰਾਂਚ ਵੱਲੋਂ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਜਾਗਰੂਕਤਾ ਸਮੱਗਰੀ ਵੀ ਤਕਸੀਮ ਕੀਤੀ ਗਈ।

Leave a Reply

Your email address will not be published. Required fields are marked *