ਅੰਮ੍ਰਿਤਸਰ 10 ਜਨਵਰੀ 2024–
ਸਿਹਤ ਵਿਭਾਗ ਅੰਮ੍ਰਿਤਸਰ ਸਿਵਲ ਸਰਜਨ ਡਾ ਵਿਜੇ ਕੁਮਾਰ ਵੱਲੋਂ ਅੱਜ ਦਫਤਰ ਸਿਵਲ ਸਰਜਨ ਵਿਖੇ ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਰਲੀਜ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਵਿਜੇ ਕੁਮਾਰ ਨੇ ਕਿਹਾ ਕਿ ਸਾਂਸ ਪ੍ਰੋਗਰਾਮ ਤਹਿਤ (“ਸੋਸਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਉਟ੍ਰਲਾਈਜ ਨਿਮੋਨੀਆਂ ਸਕਸੈਸਫੁਲੀ”) ਵਰਕਸ਼ਾਪਾਂ ਲਗਾਉਣ ਅਤੇ ਪੋਸਟਰ ਰਲੀਜ ਕਰਨ ਦਾ ਮੁੱਖ ਉਦੇਸ਼ ਨਿਮੋਨੀਆਂ ਦੇ ਲੱਛਣਾਂ ਦੀ ਜਲਦ ਪਹਿਚਾਣ ਕਰਨਾਂ ਅਤੇ ਸਮੇਂ ਤੇ ਸਹੀ ਉਪਚਾਰ ਕਰਨਾਂ ਹੈ, ਤਾ ਜੋ ਨਿਮੋਨੀਆਂ ਕਾਰਣ ਹੋਣ ਵਾਲੀਆ ਮੌਤਾਂ ਦੇ ਦਰ ਵਿਚ ਕਮੀਂ ਲਿਆਂਦੀ ਜਾ ਸਕੇ। ਪੂਰੇ ਵਿਸਵ ਭਰ ਵਿਚ ਨਿਮੋਨੀਆਂ ਕਾਰਣ ਬਹੁਤ ਸਾਰੇ ਬੱਚਿਆਂ ਦੀ ਮੌਤ ਹੋ ਜਾਂਦੀ ਹੈ। ਇਸੇ ਲਈ ਵਿਸ਼ਵ ਸਿਹਤ ਸੰਸਥਾ ਵਲੋਂ ਸਾਂਸ ਪ੍ਰੋਗਰਾਮ ਤਹਿਤ ਸਮੂਹ ਕਮਿਉਨਟੀ ਹੈਲਥ ਅਫਸਰ, ਸਟਾਫ ਨਰਸਾਂ, ਪੈਰਾਮੈਡੀਕਲ ਸਟਾਫ ਅਤੇ ਆਸ਼ਾ ਵਰਕਰਾਂ ਨੂੰ ਨਿਮੋਨੀਆਂ ਸੰਬਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਪੋਸਟਰ ਰਾਹੀਂ ਆਮ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਨਿਮੋਨੀਆਂ ਦੇ ਲਛਣਾਂ ਦੀ ਤੁਰੰਤ ਪਹਿਚਾਣ ਕਰਕੇ, ਸਮੇਂ ਤੇ ਇਲਾਜ ਕਰਨਾਂ ਸੰਭਵ ਹੋ ਸਕੇ। ਇਸ ਮੌਕੇ ਜਿਲਾ੍ਹ ਟੀਕਾਰਕਰਣ ਅਫਸਰ ਡਾ ਭਾਰਤੀ ਧਵਨ ਵਲੋਂ ਟ੍ਰੇਨਿੰਗ ਦਿੱਤੀ ਗਈ ਅਤੇ ਕਿਹਾ ਕਿ ਨਿਮੋਨੀਆਂ ਇਕ ਗੰਭੀਰ ਬੀਮਾਰੀ ਹੈ, ਜੋ ਕਿ ਹਰ ਸਾਲ ਪੂਰੇ ਦੇਸ਼ ਵਿਚ 5 ਸਾਲਾ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਾ ਸੱਭ ਤੋਂ ਵੱਡਾ ਕਾਰਣ ਬਣਦੀ ਹੈ। ਨਿਮੋਨੀਆਂ ਦੇ ਆਮ ਲੱਛਣ ਖਾਂਸੀ ਅਤੇ ਜੁਾਕਮ ਦਾ ਵਧੱਣਾਂ, ਤੇਜੀ ਨਾਲ ਸਾਹ ਲੈਣਾਂ, ਸਾਹ ਲੈਣ ਸਮੇਂ ਪੱਸਲੀਆਂ ਦਾ ਧੱਸਣਾਂ ਅਤੇ ਤੇਜ ਬੁਖਾਰ ਹੋਣਾਂ ਹੈ। ਇਸ ਤੋਂ ਇਲਾਵਾ ਗੰਭੀਰ ਲੱਛਣਾਂ ਵਿਚ ਬੱਚੇ ਦਾ ਖਾ-ਪੀ ਨਾਂ ਸਕਣਾਂ, ਝੱਟਕੇ ਆਉਣਾਂ, ਬੱਚੇ ਦਾ ਨਿਢਾਲ ਹੋਣਾਂ ਆਦਿ ਹੈ। ਇਸ ਲਈ ਇਹਨਾਂ ਵਿਚੋਂ ਕੋਈ ਲਛੱਣ ਸਾਹਮਣੇਂ ਆਵੇ ਤਾਂ ਤੁਰੰਤ ਨਜਦੀਕੀ ਸਰਕਾਰੀ ਮਾਹਿਰ ਡਾਕਟਰਾਂ ਕੋਲੋਂ ਇਲਾਜ ਕਰਵਾਉਣਾਂ ਚਾਹੀਦਾ ਹੈ। ਇਸ ਮੌਕੇ ਤੇ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਨੀਲਮ ਨੇ ਕਿਹਾ ਕਿ ਨਮੂਨੀਆਂ ਤੋਂ ਬਚਾਉ ਲਈ ਬੱਚੇ ਨੂੰ ਨਿੱਘਾ ਰਖਣਾਂ, ਸਮਪੂਰਣ ਵੈਕਸੀਨੇਸ਼ਨ ਕਰਾਉਣਾਂ, ਐਕਸਕਲੁਸਿਵ ਬੈ੍ਰਸਟ ਫੀਡਿੰਗ ਕਰਵਉਣਾਂ ਅਤੇ ਨਿਮੋਨੀਆਂ ਦੇ ਲੱਛਣਾਂ ਦੀ ਪਹਿਚਣ ਹੋਣਾਂ ਬਹੁਤ ਜਰੂਰੀ ਹੈ। ਇਸ ਅਵਸਰ ਤੇ ਡਾ ਰਘਵ ਗੁਪਤਾ, ਜਿਲਾ੍ਹ ਮਾਸ ਮੀਡੀਆ ਅਫਸਰ ਰਾਜ ਕੌਰ, ਜਿਲਾ੍ਹ ਐਮ.ਈ.ਆਈ.ਓ.ਅਮਰਦੀਪ ਸਿੰਘ, ਡਿਪਟੀ ਸੁਖਵਿੰਦਰ ਕੌਰ, ਸੁਰਡੈਂਟ ਸੰਜੀਵ ਕੁਮਾਰ, ਸਮੂਹ ਬਲਾਕ ਐਕਸਟੇਂਸ਼ਨ ਐਜੂਕੇਟਰ ਅਤੇ ਸਮੂਹ ਸਟਾਫ ਹਾਜਰ ਸੀ।